ਅਸਲਾ ਧਾਰਕ 7 ਦਿਨ ਵਿਚ ਆਪਣਾ ਅਸਲਾ ਜਮਾਂ ਕਰਵਾਉਣ-ਸੇਨੂ ਦੁੱਗਲ
ਜ਼ਿਲ੍ਹਾ ਚੋਣ ਅਫਸਰ ਵੱਲੋਂ ਚੋਣ ਤਿਆਰੀਆਂ ਸਬੰਧੀ ਬੈਠਕ,
ਚੋਣਾਂ ਦੌਰਾਨ ਸੁਰੱਖਿਆ ਦੇ ਹੋਣਗੇ ਸਖਤ ਪ੍ਰਬੰਧ
ਫਾਜ਼ਿਲਕਾ 21 ਮਾਰਚ
ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਲੋਕ ਸਭਾ ਚੋਣਾਂ ਦੀ 2024 ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇੱਕ ਬੈਠਕ ਕੀਤੀ। ਬੈਠਕ ਦੌਰਾਨ ਉਨਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਚੋਣਾਂ ਦੇ ਮੱਦੇ ਨਜ਼ਰ ਸੁਰੱਖਿਆ ਦੇ ਸਾਰੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਨੇ ਦੱਸਿਆ ਕਿ ਦੂਜੇ ਰਾਜਾਂ ਨਾਲ ਲੱਗਦੀਆਂ ਸਰਹੱਦਾਂ ਤੇ ਵਿਸ਼ੇਸ਼ ਨਾਕੇ ਲਗਾ ਕੇ ਚੌਕਸੀ ਰੱਖੀ ਜਾਵੇਗੀ ਅਤੇ ਜ਼ਿਲ੍ਹੇ ਦੇ ਅੰਦਰ ਵੀ ਵਿਆਪਕ ਪੱਧਰ ਤੇ ਸੁਰੱਖਿਆ ਫੋਰਸ ਤੈਨਾਤ ਰਹੇਗੀ। ਇਸ ਮੌਕੇ ਉਹਨਾਂ ਨੇ ਵਿਸ਼ੇਸ਼ ਤੌਰ ਤੇ ਕਿਹਾ ਕਿ ਅਸਲਾਧਾਰਕ ਸੱਤ ਦਿਨਾਂ ਦੇ ਅੰਦਰ ਅੰਦਰ ਆਪਣਾ ਅਸਲਾ ਜਮਾ ਕਰਵਾ ਦੇਣ। ਉਹਨਾਂ ਨੇ ਕਿਹਾ ਕਿ ਇਸ ਸਬੰਧੀ ਧਾਰਾ 144 ਦੇ ਤਹਿਤ ਪਹਿਲਾਂ ਹੀ ਆਰਡਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਤੱਕ 1370 ਲੋਕ ਆਪਣਾ ਅਸਲਾ ਜਮਾ ਕਰਵਾ ਚੁੱਕੇ ਹਨ। ਉਹਨਾਂ ਨੇ ਕਿਹਾ ਕਿ ਪੁਲਿਸ ਵਿਭਾਗ ਇਸ ਸਬੰਧੀ ਤੇਜ਼ੀ ਨਾਲ ਕਾਰਵਾਈ ਕਰੇ ਅਤੇ ਜਲਦ ਤੋਂ ਜਲਦ ਸਾਰੇ ਅਸਲਾ ਧਾਰਕਾਂ ਤੋਂ ਉਹਨਾਂ ਦਾ ਅਸਲਾ ਜਮਾ ਕਰਵਾਏ । ਇਸੇ ਤਰ੍ਹਾਂ ਉਹਨਾਂ ਨੇ ਆਬਕਾਰੀ ਵਿਭਾਗ ਨੂੰ ਹਦਾਇਤ ਕੀਤੀ ਕਿ ਚੋਣਾਂ ਦੌਰਾਨ ਨਸ਼ੇ ਅਤੇ ਨਜਾਇਜ਼ ਸ਼ਰਾਬ ਦੇ ਪ੍ਰਵਾਹ ਨੂੰ ਸਖਤੀ ਨਾਲ ਰੋਕਿਆ ਜਾਵੇਗਾ।
ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਿੰਦਰ ਸਿੰਘ ਐਸਡੀਐਮ ਫਾਜ਼ਿਲਕਾ ਸ੍ਰੀ ਵਿਪਨ ਕੁਮਾਰ, ਐਸਡੀਐਮ ਜਲਾਲਾਬਾਦ ਸ੍ਰੀ ਬਲਕਰਨ ਸਿੰਘ, ਐਸਡੀਐਮ ਅਬੋਹਰ ਸ਼੍ਰੀ ਪੰਕਜ ਬੰਸਲ, ਰਛਪਾਲ ਸਿੰਘ ਡੀਐਸਪੀ ਡੀ ਹਾਜ਼ਰ ਸਨ।