ਪੰਜਾਬ ਸਰਕਾਰ ਨੇ ਸਿਹਤ ਸਕੱਤਰ ਕੀਤਾ ਤਲਬ,ਕਿਉਂ ਮੰਗੀ ਸਿੱਧੂ ਮੂਸੇਵਾਲਾ ਪਰਿਵਾਰ ਤੋਂ ਜਾਣਕਾਰੀ
ਬੀਤੇ ਦਿਨੀ ਸਿੱਧੂ ਮੂਸੇਵਾਲੇ ਦੇ ਛੋਟੇ ਭਰਾ ਨੇ ਜਨਮ ਲਿਆ ਸੀ। ਉਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਪੰਜਾਬ ਤੋਂ ਜਵਾਬ ਮੰਗਿਆ ਗਿਆ ਸੀ ਕਿ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਬੱਚੇ ਨੂੰ ਜਨਮ ਆਈਵੀਐਫ ਤਕਨੀਕ ਰਾਹੀਂ ਦਿੱਤਾ ਹੈ ਤਾਂ ਉਸ ਵਿੱਚ ਨਿਯਮਾਂ ਦੀ ਉਲੰਘਣਾ ਹੋਈ ਹੈ ਜਾਂ ਨਹੀਂ। ਇਸ ਮਾਮਲੇ ਤੇ ਕੇਂਦਰ ਤੇ ਪੰਜਾਬ ਸਰਕਾਰ ਵੀ ਆਹਮੋ ਸਾਹਮਣੇ ਹੋ ਗਈਆਂ ਹਨ। ਪੰਜਾਬ ਭਰ ਵਿੱਚ ਜਦੋਂ ਸਿਆਸੀ ਧਿਰਾਂ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਨੂੰ ਬੱਚੇ ਦੇ ਸਬੂਤ ਮੰਗਣ ਤੇ ਘੇਰਿਆ ਹੋਇਆ ਹੈ। ਉਧਰ ਆਮ ਆਦਮੀ ਪਾਰਟੀ ਨੇ ਸਪਸ਼ਟ ਕੀਤਾ ਸੀ ਕਿ ਇਹ ਕੇਂਦਰ ਸਰਕਾਰ ਨੇ ਜਾਣਕਾਰੀ ਮੰਗੀ ਹੈ ਪੰਜਾਬ ਸਰਕਾਰ ਦਾ ਕੋਈ ਰੋਲ ਨਹੀਂ। ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀ ਅਜੋਏ ਸ਼ਰਮਾ ਨੂੰ ਤਲਬ ਕੀਤਾ ਗਿਆ ਹੈ ਤੇ ਉਹਨਾਂ ਕਿਹਾ ਹੈ ਕਿ ਉਹਨਾਂ ਵੱਲੋਂ ਮੁੱਖ ਮੰਤਰੀ ਤੇ ਸਿਹਤ ਮੰਤਰੀ ਤੋਂ ਪੁੱਛੇ ਬਿਨਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਜਾਣਕਾਰੀ ਕਿਉਂ ਮੰਗੀ ਗਈ ਹੈ।

CATEGORIES ਪੰਜਾਬ


