ਆਪ ਦੇ ਉਮੀਦਵਾਰਾਂ ਨੂੰ ਲੈ ਕੇ ਭਗਵੰਤ ਮਾਨ ਨੇ ਕੀਤਾ ਆਹ ਐਲਾਨ

ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ ਅੱਠ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਪੰਜ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਅੱਜ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਰਹਿੰਦੀਆਂ ਪੰਜ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਆਉਣ ਵਾਲੇ ਪੰਜ ਦਿਨਾਂ ਦੇ ਅੰਦਰ ਕਰਨ ਦਾ ਐਲਾਨ ਕੀਤਾ ਗਿਆ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ ਬਾਕੀ ਰਹਿੰਦੇ ਪੰਜ ਉਮੀਦਵਾਰਾਂ ਦਾ ਐਲਾਨ ਆਉਣ ਵਾਲੇ ਪੰਜ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਦੇ ਇਸ ਐਲਾਨ ਨੂੰ ਲੈ ਕੇ ਇਹ ਇਹ ਤਾਂ ਫਾਈਨਲ ਹੋ ਗਿਆ ਕਿ ਟਿਕਟਾਂ ਦਾ ਸਿਰਫ ਐਲਾਨ ਹੋਣਾ ਬਾਕੀ ਹੈ ਵੈਸੇ ਉਮੀਦਵਾਰਾਂ ਦੀ ਚੋਣ ਕਰ ਲਈ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਰਹਿੰਦੇ ਹਲਕਿਆਂ ਵਿੱਚ ਕੌਣ ਉਮੀਦਵਾਰ ਹੋਵੇਗਾ।

CATEGORIES
Share This

COMMENTS

Wordpress (0)
Disqus (0 )
Translate