ਈਡੀ ਦੀ ਟੀਮ ਪਹੁੰਚੀ ਅਰਵਿੰਦ ਕੇਜਰੀਵਾਲ ਦੇ ਘਰ,ਦੇਖੋ ਕੀ ਬਣਦਾ
ਪਿਛਲੇ ਕਾਫੀ ਸਮੇਂ ਤੋਂ ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜੇ ਜਾ ਰਹੇ ਸਨ ਕਿ ਉਹ ਪੁੱਛਕਿਛ ਲਈ ਈਡੀ ਦਫਤਰ ਪਹੁੰਚਣ। ਪਰ ਹਰ ਵਾਰ ਆਮ ਆਦਮੀ ਪਾਰਟੀ ਵੱਲੋਂ ਇਹਨਾਂ ਨੋਟਸਾਂ ਨੂੰ ਸਿਆਸੀ ਰੰਜਿਸ਼ ਕਰਾਰ ਦਿੱਤਾ ਜਾਂਦਾ ਸੀ ਤੇ ਉਹਨਾਂ ਵੱਲੋਂ ਇਹਨਾਂ ਨੋਟਿਸਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ। ਮਾਮਲਾ ਅਦਾਲਤ ਵਿੱਚ ਵੀ ਪਹੁੰਚਿਆ। ਕਿਆਸ ਲਾਏ ਜਾ ਰਹੇ ਸਨ ਕਿ ਈਡੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੀ ਹੈ। ਇਸ ਮਸਲੇ ਨੂੰ ਲੈ ਕੇ ਲਗਾਤਾਰ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਭਾਜਪਾ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ ਕਿ ਉਹ ਜਾਣ ਬੁਝ ਕੇ ਝੂਠੇ ਮਾਮਿਆਂ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਫਸਾ ਰਹੀ ਹੈ। ਅੱਜ ਦੇਰ ਸ਼ਾਮ ਈਡੀ ਦੀ ਟੀਮ ਦਿੱਲੀ ਵਿਖੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਹੁਣ ਦੇਖੋ ਇਸ ਮਾਮਲੇ ਵਿੱਚ ਕੀ ਪੁੱਛਗਿੱਛ ਹੁੰਦੀ ਹੈ ਤੇ ਅੱਗੇ ਕੀ ਬਣਦਾ ਹੈ।ਉਧਰ ਇਹ ਵੀ ਜਾਣਕਾਰੀ ਨਿਕਲ ਕੇ ਸਾਹਮਣੇ ਆਈ ਹੈ ਕਿ ਈਡੀ ਦੀ ਟੀਮ ਦਸਵਾਂ ਸੰਮਣ ਦੇਣ ਲਈ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਹੈ। ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਘਰ ਵਿੱਚ ਹੀ ਹਨ ਤੇ ਉਹਨਾਂ ਤੋਂ ਪੁੱਛਗਿਛ ਹੋ ਸਕਦੀ ਹੈ। ਕੇਜਰੀਵਾਲ ਵੱਲੋਂ ਗ੍ਰਿਫਤਾਰੀ ਤੇ ਰੋਕ ਲਾਉਣ ਨੂੰ ਲੈ ਕੇ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ ਉਸ ਤੋਂ ਬਾਅਦ ਹੀ ਅੱਜ ਈਡੀ ਦੀ ਟੀਮ ਉਹਨਾਂ ਦੇ ਘਰ ਪੁੱਜੀ ਹੈ।



