ਈਡੀ ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ

ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸ਼ਾਮ ਨੂੰ ਈਡੀ ਦੀ ਟੀਮ ਕੇਜਰੀਵਾਲ ਦੇ ਘਰ ਪਹੁੰਚੀ ਤੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦੱਸਣ ਯੋਗ ਹੈ ਕਿ ਈਡੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਇਸ ਤੋਂ ਪਹਿਲਾਂ ਨੌ ਨੋਟਿਸ ਭੇਜੇ ਗਏ ਸਨ ਜਿਨਾਂ ਦਾ ਉਹਨਾਂ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਸੀ ਤੇ ਅੱਜ ਹਾਈਕੋਰਟ ਵਿੱਚ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਤੇ ਰੋਕ ਲਾਉਣ ਲਈ ਪਾਈ ਗਈ ਪਟੀਸ਼ਨ ਨੂੰ ਜਦੋਂ ਹਾਈਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਤਾਂ ਉਸ ਤੋਂ ਬਾਅਦ ਈਡੀ ਦੀ ਟੀਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਤੇ ਹੁਣ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

CATEGORIES
Share This

COMMENTS

Wordpress (0)
Disqus (0 )
Translate