ਹਰਜੋਤ ਬੈਂਸ ਤੇ ਡਾਕਟਰ ਬਲਵੀਰ ਸਿੰਘ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ਵਿੱਚ
ਬੇਤੀ ਰਾਤ ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਗਿਰਫਤਾਰ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਅੱਜ ਦਿੱਲੀ ਵਿੱਚ ਰੋਸ ਵਿਖਾਵਾ ਕੀਤਾ ਜਾ ਰਿਹਾ ਸੀ। ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਰੋਸ ਪ੍ਰਗਟ ਕਰਦਿਆਂ ਦਿੱਲੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਦੌਰਾਨ ਆਪ ਆਗੂਆਂ ਵੱਲੋਂ ਮੈਂ ਵੀ ਕੇਜਰੀਵਾਲ ਦੇ ਬੈਨਰ ਫੜ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।
CATEGORIES ਪੰਜਾਬ