ਪਰਿਵਾਰ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼,ਇੱਕ ਦੀ ਮੌਤ
ਮੋਹਾਲੀ।ਜ਼ੀਰਕਪੁਰ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਇਕ ਮਾਮਲਾ ਸਾਹਮਣੇ ਆਇਆ ਹੈ।ਜਿੱਥੇ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਵਲੋਂ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਇਕ ਔਰਤ (39) ਦੀ ਮੌਤ ਹੋ ਗਈ ਹੈ ਜਦਕਿ ਪਿਓ ਅਤੇ 19 ਸਾਲਾ ਪੁੱਤ ਦਾ ਪੀਜੀਆਈ ‘ਚ ਇਲਾਜ ਚੱਲ ਰਿਹਾ ਹੈ।ਖੁਦਕੁਸ਼ੀ ਕਾਰਨ ਘਰ ਦੀ ਆਰਥਿਕ ਤੰਗੀ ਮੰਨਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਜਾਣਕਾਰੀ ਅਨੁਸਾਰ ਵਰਿੰਦਾਵਨ ਗਾਰਡਨ ਦੇ ਫਲੈਟ ਨੰਬਰ 504 ਦੇ ਵਸਨੀਕ ਸੰਜੇ ਗੋਇਲ (50), ਅੰਜੂ ਗੋਇਲ (39) ਤੇ ਅਕਸ਼ਤਿ ਗੋਇਲ (19) ਵੱਲੋਂ ਕੋਈ ਜ਼ਹਿਰੀਲਾ ਪਦਾਰਥ ਨਿਗਲ ਲੈਣ ਦੀ ਸੂਚਨਾ ਮਿਲੀ। ਅਕਸ਼ਤਿ ਗੋਇਲ ਵੱਲੋਂ ਜ਼ਹਿਰ ਖਾਣ ਤੋਂ ਬਾਅਦ ਇਸ ਸਬੰਧੀ ਆਪਣੇ ਕਿਸੇ ਰਿਸ਼ਤੇਦਾਰ ਨੂੰ ਫੋਨ ਰਾਹੀਂ ਜਾਣਕਾਰੀ ਵੀ ਦਿੱਤੀ ਗਈ ਸੀ, ਜਿਸ ਵੱਲੋਂ ਮੌਕੇ ’ਤੇ ਐਂਬੂਲੈਂਸ ਬੁਲਾ ਕੇ ਗੰਭੀਰ ਹਾਲਤ ’ਚ ਉਨ੍ਹਾਂ ਨੂੰ ਢਕੌਲੀ ਦੇ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮੁਹਾਲੀ ਲਈ ਰੈਫਰ ਕਰ ਦਿੱਤਾ ਗਿਆ।