ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਤੇ ਚਲਾਈ ਕੰਪੇਨ

ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਜਿੱਥੇ ਦਿੱਲੀ ਵਿੱਚ ਲਗਾਤਾਰ ਰੋਸ ਪ੍ਰਦਰਸ਼ਨ ਹੋ ਰਹੇ ਹਨ ਉੱਥੇ ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਉੱਪਰ ਇੱਕ ਵੱਡੀ ਕੰਪੇਨ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਆਮ ਆਦਮੀ ਪਾਰਟੀ ਦੇ ਸਾਰੇ ਵੱਡੇ ਛੋਟੇ ਆਗੂਆਂ ਤੇ ਵਰਕਰਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਇੱਕ ਵਿਸ਼ੇਸ਼ ਡੀਪੀ ਲਾਈ ਜਾ ਰਹੀ ਹੈ। ਜਿਸ ਵਿੱਚ ਅਰਵਿੰਦ ਕੇਜਰੀਵਾਲ ਸਲਾਖਾਂ ਦੇ ਪਿੱਛੇ ਨਜ਼ਰ ਆ ਰਹੇ ਹਨ ਤੇ ਉੱਪਰ ਲਿਖਿਆ ਹੋਇਆ ਹੈ ਕਿ *ਮੋਦੀ ਦਾ ਸਭ ਤੋਂ ਵੱਡਾ ਡਰ* ਕੇਜਰੀਵਾਲ। ਇਸ ਡੀਪੀ ਨੂੰ ਲਾ ਕੇ ਸੋਸ਼ਲ ਮੀਡੀਆ ਉੱਪਰ ਭਾਜਪਾ ਖਿਲਾਫ ਇੱਕ ਵੱਡੀ ਕੰਪੇਨ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਵੱਡੇ ਲੀਡਰਾਂ ਤੇ ਆਗੂਆਂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਇਹ ਤਸਵੀਰ ਸਾਂਝੀ ਕੀਤੀ ਗਈ ਹੈ।

CATEGORIES
Share This

COMMENTS

Wordpress (0)
Disqus (0 )
Translate