ਭਿਆਨਕ ਸੜਕ ਹਾਦਸੇ ਦੌਰਾਨ ਚਾਰ ਨੌਜਵਾਨਾਂ ਦੀ ਮੌਤ
ਹੋਲੀ ਮੌਕੇ ਉੱਤਰ ਪ੍ਰਦੇਸ਼ ਵਿੱਚ ਭਿਆਨਕ ਸੜਕ ਹਾਦਸੇ ਦੌਰਾਨ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਮਿਰਜ਼ਾਪੁਰ ਨੇੜੇ ਨੈਸ਼ਨਲ ਹਾਈਵੇ ਸੱਤ ਉੱਤੇ ਪਿੰਡ ਸਮੋਗਰਾ ਕੋਲ ਮੋਟਰਸਾਈਕਲ ਤੇ ਚਾਰ ਨੌਜਵਾਨ ਜਾ ਰਹੇ ਸਨ। ਇਹਨਾਂ ਦੇ ਮੋਟਰਸਾਈਕਲ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਚਾਰਾਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਅਨੁਸਾਰ ਮਾਰੇ ਗਏ ਨੌਜਵਾਨਾਂ ਦੀ ਪਹਿਛਾਣ ਰਕੇਸ਼ ਸਿੰਘ ਸੋਨੂ ਪਰਜਾਪਤੀ ਰਜੇਸ਼ ਪਰਜਾਪਤੀ ਤੇ ਵਿਕਾਸ ਵਜੋਂ ਹੋਈ ਹੈ। ਹਾਦਸੇ ਬਾਰੇ ਸੂਚਨਾ ਮਿਲਦੇ ਹੀ ਇਹਨਾਂ ਦੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

CATEGORIES ਰਾਸ਼ਟਰੀ


