ਦੋ ਹਫ਼ਤੇ ਜਾਂ ਇਸ ਤੋਂ ਵੱਧ ਸਮੇਂ ਦੀ ਖਾਂਸੀ ਹੋਣ ‘ਤੇ ਟੀ.ਬੀ. ਦੀ ਜਾਂਚ ਜਰੂਰੀ : ਡਾ.ਅਸ਼ਵਨੀ ਕੁਮਾਰ
ਕਪੂਰਥਲਾ 26 ਮਾਰਚ। ਸਿਵਲ ਸਰਜਨ ਕਪੂਰਥਲਾ ਡਾ. ਰਿਟਾ ਬਾਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਐਸ ਐਮ ਓ ਡਾ.ਅਸ਼ਵਨੀ ਕੁਮਾਰ ਪੀ ਐਚ ਸੀ ਢਿੱਲਵਾਂ ਦੀ ਯੋਗ ਅਗਵਾਈ ਹੇਠ ਵਿਸ਼ਵ ਤਪਦਿਕ ਦਿਵਸ ਦੇ ਤਹਿਤ ਬਲਾਕ ਢਿੱਲਵਾਂ ਦੀਆਂ ਸਮੂਹ ਸੀ.ਐਚ.ਓ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਸੰਨ 1882 ਵਿੱਚ ਡਾ. ਰਾਬਰਟ ਕੋਚ ਨੇ ਮਾਈਕੋਬੈਕਟੀਰੀਅਮ ਦੇ ਪ੍ਰਗਟਾਵੇ, ਜੋ ਕਿ ਤਪਦਿਕ ਦਾ ਕਾਰਨ ਬਣਦਾ ਹੈ, ਨੇ ਬਿਮਾਰੀ ਦੇ ਨਿਦਾਨ ਅਤੇ ਇਲਾਜ ਲਈ ਰਾਹ ਖੋਲ੍ਹਿਆ। ਤਪਦਿਕ (ਟੀ.ਬੀ.) ਅਜੇ ਵੀ ਦੁਨੀਆ ਦੀ ਸਭ ਤੋਂ ਵੱਡੀ ਛੂਤ ਦੀ ਬਿਮਾਰੀ ਹੈ ਜੋ ਮੌਤ ਦਰ ਵਿੱਚ ਵਾਧਾ ਕਰਦੀ ਹੈ, ਪਰੰਤੁ ਇਸਦਾ ਇਲਾਜ ਕਰ ਇਸ ਤੋਂ ਬਚਿਆ ਜਾ ਸਕਦਾ ਹੈ। ਹਵਾ ਰਾਹੀਂ, ਤਪਦਿਕ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ ਫੈਲਦਾ ਹੈ। ਜਦੋਂ ਤਪਦਿਕ ਵਾਲੇ ਵਿਅਕਤੀ ਖੰਘਦੇ ਹਨ, ਛਿੱਕਦੇ ਹਨ ਤਾਂ ਬੈਕਟੀਰੀਆ ਹਵਾ ਵਿੱਚ ਛੱਡੇ ਜਾਂਦੇ ਹਨ। ਇੱਕ ਵਿਅਕਤੀ ਬਿਮਾਰ ਹੋ ਜਾਂਦਾ ਹੈ ਇਸ ਲਈ ਜਾਗਰੁਕ ਰਹਿ ਕੇ ਇਸ ਤੋਂ ਬਚਾਓ ਕਰਨਾ ਚਾਹੀਦਾ ਹੈ ਪਰ ਫਿਰ ਵੀ ਜੇ ਇਹ ਬਿਮਾਰੀ ਲੱਗਦੀ ਹੈ ਤਾਂ ਸਹੀ ਸਮੇਂ ਤੇ ਸਹੀ ਇਲਾਜ ਨਾਲ ਇਸ ਤੋ ਨਿਜਾਤ ਪਾਈ ਜਾ ਸਕਦੀ ਹੈ।
ਇਸ ਮੌਕੇ ਬੀ ਈ ਈ ਬਿਕਰਮਜੀਤ ਸਿੰਘ ਨੇ ਬੋਲਦਿਆਂ ਕਿਹਾ ਕੀ ਟੀ.ਬੀ. ਦਾ ਰੋਗ ਛਿਪਾਉਣ ਨਾਲ, ਇਲਾਜ (ਦਵਾਈ) ਅੱਧ ਵਿਚਾਲੇ ਬੰਦ ਕਰਨ ਲਾਲ ਇਹ ਰੋਗ ਘਾਤਕ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਟੀ.ਬੀ. ਕੰਟਰੋਲ ਪ੍ਰੋਗਰਾਮ ਦੇ ਤਹਿਤ ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੀ.ਬੀ. ਰੋਗ ਦੀ ਮੁਫ਼ਤ ਜਾਂਚ ਅਤੇ ਇਲਾਜ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਟੀ.ਬੀ. ਦਾ ਇੱਕ ਮਰੀਜ ਜੋ ਕਿ ਆਪਣਾ ਇਲਾਜ ਨਹੀਂ ਕਰਵਾਉਂਦਾ, 15 ਤੰਦਰੁਸਤ ਵਿਅਕਤੀਆਂ ਨੂੰ ਇੱਕ ਸਾਲ ਦੋਰਾਨ ਟੀ.ਬੀ. ਦਾ ਰੋਗੀ ਬਣਾ ਸਕਦਾ ਹੈ। ਉਹਨਾਂ ਲੋਂਕਾਂ ਨੂੰ ਅਪੀਲ ਕੀਤੀ ਕਿ ਦੋ ਹਫਤੇ ਜਾਂ ਇਸ ਤੋਂ ਵੱਧ ਸਮੇਂ ਦੀ ਖਾਂਸੀ ਹੋਣ ‘ਤੇ ਟੀ.ਬੀ. ਦੀ ਜਾਂਚ ਕਰਵਾਈ ਜਾਵੇ ਅਤੇ ਟੀ.ਬੀ. ਹੋਣ ‘ਤੇ ਡਾਕਟਰ ਦੀ ਸਲਾਹ ਨਾਲ ਦਵਾਈ ਦਾ ਪੂਰਾ ਕੋਰਸ ਕੀਤਾ ਜਾਵੇ। ਉਨਾਂ ਦੱਸਿਆ ਗਿਆ ਕਿ ਸਰੀਰ ਵਿੱਚ ਕਮਜੋਰੀ ਆਉਣਾ, ਭਾਰ ਘੱਟਣਾ, ਖਾਂਸੀ, ਬੁਖਾਰ, ਭੁੱਖ ਨਾ ਲੱਗਣਾ ਰਾਤ ਨੂੰ ਪਸੀਨਾ ਆਉਣਾ ਅਤੇ ਛਾਤੀ ਵਿੱਚ ਦਰਦ ਆਦਿ ਟੀ.ਬੀ. ਰੋਗ ਹੋਣ ਦੇ ਲੱਛਣ ਹੋ ਸਕਦੇ ਹਨ। ਇਸ ਲਈ ਅਜਿਹੇ ਲੱਛਣ ਦਿੱਸਣ ਤੇ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਬਲਗਮ ਦੀ ਜਾਂਚ ਕਰਵਾਉਣੀ ਚਾਹੀਦੀ ਹੈ।
ਹਾਈ ਰਿਸਰਕ ਗਰਭਵਤੀ ਦੀ ਸਮੇਂ ਸਿਰ ਜਾਂਚ ਲਾਜ਼ਮੀ – ਡਾ. ਅਸ਼ਵਨੀ ਕੁਮਾਰ
ਇਸ ਤਹਿਤ ਐਸ.ਐਮ.ਓ ਵੱਲੋਂ ਵਿਸ਼ੇਸ਼ ਤੌਰ ‘ਤੇ ਬਲਾਕ ਢਿੱਲਵਾਂ ਦੀਆਂ ਸਮੂਹ ਸੀ.ਐਚ.ਓ ਨਾਲ ਉਨ੍ਹਾਂ ਦੇ ਕੰਮ-ਕਾਜ ਸੰਬੰਧੀ ਰੀਵਿਓ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋ ਵਿਸ਼ੇਸ਼ ਤੌਰ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਨੂੰ ਸੁਚਾਰੂ ਢੰਗ ਨਾਲ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਹਾਈ ਰਿਸਰਕ ਗਰਭਵਤੀ ਦੀ ਸਮੇਂ ਸਿਰ ਜਾਂਚ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ।



