ਆਪ ਦੇ ਐਮਪੀ ਸੁਸ਼ੀਲ ਰਿੰਕੂ ਤੇ ਐਮਐਲਏ ਸ਼ੀਤਲ ਅੰਗੂਰਾਲ ਭਾਜਪਾ ਚ ਸ਼ਾਮਿਲ

ਪੰਜਾਬ ਵਿੱਚ ਭਾਜਪਾ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਤੇ ਜਲੰਧਰ ਤੋਂ ਐਮਪੀ ਸੁਸ਼ੀਲ ਰਿੰਕੂ ਤੇ ਜਲੰਧਰ ਤੋਂ ਹੀ ਵਿਧਾਇਕ ਸ਼ੀਤਲ ਅੰਗੂਰਾਲ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ। ਬੀਤੇ ਦਿਨਾਂ ਤੋਂ ਹੀ ਚਰਚਾ ਚੱਲ ਰਹੀ ਸੀ ਕਿ ਦੋਨੇ ਭਾਜਪਾ ਜੁਆਇਨ ਕਰ ਸਕਦੇ ਹਨ। ਤੁਹਾਨੂੰ ਦੱਸ ਦਈਏ ਕਿ ਦੋਨੇ ਇੱਕ ਦੂਜੇ ਦੇ ਕੱਟੜ ਵਿਰੋਧੀ ਰਹੇ ਹਨ ਪਰ ਭਾਜਪਾ ਵਿੱਚ ਸ਼ਾਮਿਲ ਹੋਣ ਮੌਕੇ ਦੋਨੇ ਲੀਡਰ ਇਕੱਠੇ ਸ਼ਾਮਿਲ ਹੋਏ। ਜਿਨਾਂ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਕੇਂਦਰੀ ਲੀਡਰਸ਼ਿਪ ਵੱਲੋਂ ਭਾਜਪਾ ਵਿੱਚ ਸ਼ਾਮਿਲ ਕਰਵਾਇਆ ਗਿਆ।

CATEGORIES
Share This

COMMENTS

Wordpress (0)
Disqus (0 )
Translate