ਐਡਵੋਕੇਟ ਗੁਰਭੇਜ ਸਿੰਘ ਮਲੋਟ ਨੇ ਫਿਰੋਜ਼ਪੁਰ ਦੇ ਸਾਬਕਾ ਸੈਨਿਕਾਂ ਦੇ ਆਗੂਆਂ ਨਾਲ ਕੀਤੀ ਬੈਠਕ
ਫਿਰੋਜ਼ਪੁਰ 27 ਮਾਰਚ। ਆਮ ਆਦਮੀ ਪਾਰਟੀ ਦੇ ਲੀਗਲ ਸੈਲ ਦੇ ਸੀਨੀਅਰ ਆਗੂ ਐਡਵੋਕੇਟ ਗੁਰਭੇਜ ਸਿੰਘ ਮਲੋਟ ਵੱਲੋਂ ਅੱਜ ਫਿਰੋਜ਼ਪੁਰ ਵਿਖੇ ਸਾਬਕਾ ਸੈਨਿਕਾਂ ਦੇ ਆਗੂਆਂ ਨਾਲ ਬੈਠਕ ਕੀਤੀ ਗਈ। ਇਸ ਮੌਕੇ ਤੇ ਜਿੱਥੇ ਸਾਬਕਾ ਸੈਨਿਕਾਂ ਵੱਲੋਂ ਆਪਣੀਆਂ ਮੁਸ਼ਕਿਲਾਂ ਦੱਸੀਆਂ ਗਈਆਂ ਉੱਥੇ ਉਹਨਾਂ ਦੇ ਹੱਲ ਦਾ ਐਡਵੋਕੇਟ ਗੁਰਭੇਜ ਸਿੰਘ ਮਲੋਟ ਨੇ ਭਰੋਸਾ ਦਿੱਤਾ। ਦੱਸਣ ਯੋਗ ਹੈ ਕਿ ਐਡਵੋਕੇਟ ਗੁਰਭੇਜ ਸਿੰਘ ਮਲੋਟ ਖੁਦ ਵੀ ਏਅਰ ਫੋਰਸ ਦੇ ਸੇਵਾ ਮੁਕਤ ਅਧਿਕਾਰੀ ਹਨ। ਇਸ ਮੌਕੇ ਤੇ ਸਾਬਕਾ ਸੈਨਿਕਾਂ ਵੱਲੋਂ ਆਪਣੇ ਇਲਾਕੇ ਦੀਆਂ ਤੇ ਲੋਕਾਂ ਦੀਆਂ ਮੁਸ਼ਕਲਾਂ ਦੱਸੀਆਂ। ਐਡਵੋਕੇਟ ਗੁਰਭੇਜ ਸਿੰਘ ਨੇ ਜਿਨਾਂ ਦੇ ਹੱਲ ਲਈ ਸਾਬਕਾ ਸੈਨਿਕਾਂ ਨੂੰ ਭਰੋਸਾ ਦਿੱਤਾ। ਗੁਰਭੇਜ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦੋ ਸਾਲਾਂ ਦੇ ਵਿੱਚ ਜਿਹੜੇ ਕੰਮ ਕੀਤੇ ਗਏ ਹਨ ਉਹ ਸਾਰਿਆਂ ਦੇ ਸਾਹਮਣੇ ਹੀ ਹਨ। ਹਰ ਵਰਗ ਦਾ ਖਿਆਲ ਰੱਖਿਆ ਗਿਆ ਹੈ। 40 ਹਜਾਰ ਤੋਂ ਵੱਧ ਨੌਕਰੀਆਂ ਸਾਡੇ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ। ਐਡਵੋਕੇਟ ਗੁਰਭੇਜ ਸਿੰਘ ਨੇ ਕਿਹਾ ਕਿ ਸਾਬਕਾ ਸੈਨਿਕ ਹਮੇਸ਼ਾ ਸਮਾਜ ਦੇ ਭਲੇ ਦੀ ਗੱਲ ਕਰਦੇ ਹਨ ਤੇ ਅੱਜ ਉਹਨਾਂ ਨੂੰ ਬਹੁਤ ਵਧੀਆ ਲੱਗਿਆ ਕਿ ਫਿਰੋਜ਼ਪੁਰ ਦੇ ਸਾਬਕਾ ਸੈਨਿਕਾਂ ਵੱਲੋਂ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਜੇ ਪਾਰਟੀ ਨੇ ਮੌਕਾ ਦਿੱਤਾ ਤਾਂ ਉਹ ਫਿਰੋਜ਼ਪੁਰ ਲੋਕ ਸਭਾ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਕੋਈ ਕਸਰ ਨਹੀਂ ਛੱਡਣਗੇ।।