ਕਿਉਂ ਕਿਹਾ ਭਗਵੰਤ ਮਾਨ ਨੇ ਕਿ,, ਬੇਸ਼ਰਮਾਂ ਦਾ ਤਾਂ ਨੀਵੀ ਪਾ ਕੇ ਵੀ ਸਰ ਜਾਂਦਾ ਹੈ
ਆਮ ਆਦਮੀ ਪਾਰਟੀ ਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅੰਦਾਜ਼ ਵਿੱਚ ਤੰਜ ਕਸਿਆ ਹੈ। ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੇ ਲਿਖਿਆ ਹੈ ਕਿ,,
ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ
ਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈ
ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ
ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ..
ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ.,,

ਦੱਸਣ ਯੋਗ ਹੈ ਕਿ ਮੁੜ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਤੋਂ ਟਿਕਟ ਦਿੱਤੀ ਗਈ ਸੀ।ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਖੁਦ ਜਲੰਧਰ ਵੀ ਜਾ ਕੇ ਆਏ ਸਨ। ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੂਰਾਲ ਵੱਲੋਂ ਆਪਣੇ ਢੰਗ ਨਾਲ ਤੰਜ ਕਸਿਆ ਗਿਆ ਹੈ।

CATEGORIES ਪੰਜਾਬ


