ਮਨਰੇਗਾ ਮਜ਼ਦੂਰਾਂ ਦੀ ਮਜ਼ਦੂਰੀ ਵਿੱਚ ਹੋਇਆ ਵਾਧਾ
ਨਵੀਂ ਦਿੱਲੀ । ਕੇਂਦਰ ਸਰਕਾਰ ਵੱਲੋਂ MAGNREGA ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਯੋਜਨਾ ਮਨਰੇਗਾ ਤਹਿਤ ਮਜ਼ਦੂਰਾਂ ਦੀ ਮਜ਼ਦੂਰੀ ਦਰ ਵਿੱਚ ਵਾਧਾ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ 1 ਅਪ੍ਰੈਲ 2024 ਤੋਂ ਮਨਰੇਗਾ ਮਜ਼ਦੂਰਾਂ ਦੇ ਮਜ਼ਦੂਰੀ ਦਰ ਵਿੱਚ ਤਿੰਨ ਤੋਂ 10 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਫੈਸਲਾ ਹੋਇਆ। ਨੋਟੀਫਿਕੇਸ਼ਨ ਅਨੁਸਾਰ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਸਭ ਤੋਂ ਘੱਟ ਤਿੰਨ ਫੀਸਦੀ ਵਾਧਾ ਮਜ਼ਦੂਰੀ ਦਰ ਵਿੱਚ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੋਆ ਵਿੱਚ ਸਭ ਤੋਂ ਵੱਧ ਮਜ਼ਦੂਰੀ ਦਾਰ 10.6 ਵਧਾਈ ਗਈ ਹੈ। ਕੇਂਦਰ ਸਰਕਾਰ ਵੱਲੋਂ ਇਸ ਸਬੰਧ ਵਿੱਚ ਚੋਣ ਕਮਿਸ਼ਨ ਤੋਂ ਪਹਿਲਾਂ ਇਜਾਜ਼ਤ ਮੰਗੀ ਗਈ ਸੀ ਕਿਉਂਕਿ ਦੇਸ਼ ਭਰ ਵਿੱਚ ਚੋਣ ਜਾਬਤਾ ਲਾਗੂ ਹੈ। ਚੋਣ ਕਮਿਸ਼ਨ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਕਰਕੇ ਮਜ਼ਦੂਰੀ ਦਰ ਵਧਾਈ ਗਈ ਹੈ।

CATEGORIES ਰਾਸ਼ਟਰੀ


