ਆਪਣੇ ਸਵਾਰਥ ਲਈ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ ਹੋਰ ਸਿਆਸੀ ਧਿਰਾਂ ਦੇ ਆਗੂ-ਰੁਪਿੰਦਰ ਸਿੰਘ

ਅਬੋਹਰ, 28 ਮਾਰਚ। ਆਮ ਆਦਮੀ ਪਾਰਟੀ ਸਮੇਤ ਹੋਰ ਸਿਆਸੀ ਪਾਰਟੀਆਂ ਦੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਹੋਰ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਤਿੱਖੀ ਟਿੱਪਣੀ ਕਰਦਿਆਂ ਢਾਣੀ ਬਿਸ਼ੇਸ਼ਰਨਾਥ ਦੇ ਸਾਬਕਾ ਸਰਪੰਚ ਤੇ ਸੀਨੀਅਰ ਕਾਂਗਰਸੀ ਆਗੂ ਰੁਪਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਆਗੂ ਲੋਕ ਭਲਾਈ ਦੇ ਕੰਮ ਨਹੀਂ ਕਰ ਰਹੇ। ਜਨਤਾ ਜਾਂ ਦੇਸ਼ ਲਈ ਨਹੀਂ ਸਗੋਂ ਆਪਣੇ ਸੁਆਰਥ ਲਈ ਉਹ ਆਪਣੀ ਮਾਂ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਇਸ ਲਈ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੋਟਰਾਂ ਨੂੰ ਅਜਿਹੇ ਦਲ ਬਦਲੂ ਆਗੂਆਂ ਤੋਂ ਸੁਚੇਤ ਰਹਿਣਾ ਪਵੇਗਾ।
ਰੁਪਿੰਦਰ ਸਿੰਘ ਨੇ ਕਿਹਾ ਹੈ ਕਿ ਪਿਛਲੇ ਡੇਢ ਸਾਲ ਤੋਂ ‘ਆਪ’ ਅਤੇ ਕਾਂਗਰਸ ਦੇ ਕਈ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਜਿਨ੍ਹਾਂ ਦਾ ਕਹਿਣਾ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ‘ਚ ਸ਼ਾਮਲ ਹੋ ਰਹੇ ਹਨ। ਜਦਕਿ ਸੱਚਾਈ ਇਸ ਤੋਂ ਕੋਹਾਂ ਦੂਰ ਹੈ। ਪਿਛਲੇ ਦਿਨੀਂ ਵੀ ਜਲੰਧਰ ਤੋਂ ਇੱਕ ਸੰਸਦ ਮੈਂਬਰ ਅਤੇ ਇੱਕ ਵਿਧਾਇਕ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਪਰ ਜਨਤਾ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਇਹ ਵਿਧਾਇਕ ਅਤੇ ਸੰਸਦ ਮੈਂਬਰ ਲੋਕਾਂ ਦਾ ਭਲਾ ਕਰਨ ਲਈ ਨਹੀਂ ਸਗੋਂ ਆਪਣੀ ਖੱਲ ਬਚਾਉਣ ਲਈ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਇਸ ਲਈ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਅਜਿਹੇ ਆਗੂਆਂ ਤੋਂ ਸੁਚੇਤ ਰਹਿਣਾ ਪਵੇਗਾ।
ਰੁਪਿੰਦਰ ਸਿੰਘ ਨੇ ਕਿਹਾ ਕਿ ਆਪਣੀਆਂ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਭਾਜਪਾ ਦੀ ਟਿਕਟ ’ਤੇ ਚੋਣ ਲੜਨ ਅਤੇ ਭਾਰੀ ਵੋਟਾਂ ਨਾਲ ਜਿਤਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਪਰ ਲੋਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਅਜਿਹੇ ਆਗੂਆਂ ਨੂੰ ਸਬਕ ਸਿਖਾਉਣ ਲਈ ਵੋਟਰ ਵੀ ਤਿਆਰ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਨਾਲ ਗੱਦਾਰੀ ਕਰਨ ਵਾਲਾ ਆਗੂ ਕਦੇ ਵੀ ਜਨਤਾ ਦੀ ਭਲਾਈ ਬਾਰੇ ਨਹੀਂ ਸੋਚ ਸਕਦਾ। ਇਸ ਲਈ ਆਪਣਾ ਕੀਮਤੀ ਵੋਟ ਪਾਉਣ ਸਮੇਂ ਅਜਿਹੇ ਮੌਕਾ ਪ੍ਰਸਤ ਲੀਡਰਾਂ ਤੋਂ ਸੁਚੇਤ ਰਹੋ।

CATEGORIES
Share This

COMMENTS

Wordpress (0)
Disqus (0 )
Translate