ਵਿਧਾਇਕਾਂ ਨੂੰ ਆਈ ਕਰੋੜਾਂ ਦੀ ਆਫਰ ਤੇ ਪੁਲਿਸ ਨੇ ਕੀਤੇ ਮੁਕੱਦਮੇ ਦਰਜ

ਜਲਾਲਾਬਾਦ 30 ਮਾਰਚ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਬੀਤੇ ਦਿਨੀ ਆਏ ਕਰੋੜਾਂ ਰੁਪਏ ਦੀ ਆਫਰ ਦੇ ਫੋਨ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਵੱਖ-ਵੱਖ ਮੁਕਦਮੇ ਦਰਜ ਕੀਤੇ ਗਏ ਹਨ।ਆਮ ਆਦਮੀ ਪਾਰਟੀ ਦੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੂੰ ਬੀਤੇ ਦੇਣੀ 20 ਤੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇਣ ਵਾਲੇ ਸੇਵਕ ਸਿੰਘ ਖਿਲਾਫ ਜਲਾਲਾਬਾਦ ਪੁਲਿਸ ਵੱਲੋਂ ਮੁਕਦਮਾ ਦਰਜ ਕੀਤਾ ਗਿਆ ਹੈ।। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਗੋਲਡੀ ਕੰਬੋਜ ਵਿਧਾਇਕ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਹਨਾਂ ਨੂੰ ਵਿਦੇਸ਼ੀ ਨੰਬਰ ਤੋਂ ਸੇਵਕ ਸਿੰਘ ਦਾ ਫੋਨ ਆਇਆ ਸੀ ਜਿਸ ਵੱਲੋਂ ਆਮ ਆਦਮੀ ਪਾਰਟੀ ਛੱਡਣ ਦਾ ਦਬਾਵ ਬਣਾਇਆ ਗਿਆ ਤੇ ਭਾਜਪਾ ਵਿੱਚ ਸ਼ਾਮਿਲ ਹੋਣ ਤੇ ਟਿਕਟ ਸਮੇਤ ਹੋਰ ਸੁਵਿਧਾਵਾਂ ਤੇ 20 ਤੋਂ 25 ਕਰੋੜ ਰੁਪਏ ਦੇਣ ਦੀ ਆਫਰ ਦਿੱਤੀ ਗਈ। ਉਹਨਾਂ ਇਸ ਮਾਮਲੇ ਵਿੱਚ ਵਿਜੀਲੈਂਸ ਜਾਂਚ ਦੀ ਮੰਗ ਵੀ ਕੀਤੀ ਹੈ ਤਾਂ ਜੋ ਸਾਰਾ ਸੱਚ ਲੋਕਾਂ ਦੇ ਸਾਹਮਣੇ ਆ ਸਕੇ। ਦੱਸਣਯੋਗ ਹੈ ਕਿ ਗੋਲਡੀ ਕੰਬੋਜ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਖਬੀਰ ਬਾਦਲ ਨੂੰ ਹਰਾਇਆ ਸੀ ਤੇ ਹੁਣ ਉਹਨਾਂ ਨੂੰ ਭਾਜਪਾ ਵਿੱਚ ਸ਼ਾਮਿਲ ਹੋਣ ਲਈ ਆਈਐਸ ਆਫਰ ਦੀ ਚਰਚਾ ਸਾਰੇ ਪਾਸੇ ਹੋ ਰਹੀ ਹੈ। ਉਧਰ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰ ਪਾਲ ਕੌਰ ਸ਼ੀਨਾ ਵੱਲੋਂ ਵੀ ਪੁਲਿਸ ਕੋਲ ਮੁਕਦਮਾ ਦਰਜ ਕਰਵਾਇਆ ਗਿਆ ਹੈ। ਉਹਨਾਂ ਦੇ ਉੱਤੇ ਬਿਆਨਾਂ ਵਿੱਚ ਦੱਸਿਆ ਕਿ ਉਹਨਾਂ ਨੂੰ ਸੇਵਕ ਸਿੰਘ ਨਾਂ ਦੇ ਵਿਅਕਤੀ ਦਾ ਦਿੱਲੀ ਤੋਂ ਫੋਨ ਆਇਆ ਸੀ ਜਿਸ ਵਿੱਚ ਉਹਨਾਂ ਨੂੰ ਪੰਜ ਕਰੋੜ ਰੁਪਏ ਦੀ ਆਫਰ ਟਿਕਟ ਸਮੇਤ ਹੋਰ ਸੁਵਿਧਾਵਾਂ ਦਾ ਲਾਲਚ ਦਿੱਤਾ ਗਿਆ। ਉਕਤ ਵਿਅਕਤੀ ਵੱਲੋਂ ਕਈ ਵਾਰ ਉਹਨਾਂ ਨੂੰ ਫੋਨ ਕੀਤੇ ਗਏ ਇਸ ਮਾਮਲੇ ਵਿੱਚ ਵੀ ਪੁਲਿਸ ਨੇ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

CATEGORIES
Share This

COMMENTS

Wordpress (0)
Disqus (0 )
Translate