ਭਾਜਪਾ ਨੇ ਪੰਜਾਬ ਦੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ,ਵੇਖੋ ਕਿਸ ਨੂੰ ਕਿੱਥੋਂ ਮਿਲੀ ਟਿਕਟ
ਚੰਡੀਗੜ੍ਹ 30 ਮਾਰਚ। ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੇ ਕਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਸ ਤਹਿਤ ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ ਪਟਿਆਲਾ ਤੋਂ ਪਰਨੀਤ ਕੌਰ ਤੇ ਫਰੀਦਕੋਟ ਤੋਂ ਹੰਸਰਾਜ ਹੰਸ ਨੂੰ ਉਮੀਦਵਾਰ ਬਣਾਇਆ ਗਿਆ ਹੈ। ਬਾਕੀ ਉਮੀਦਵਾਰਾਂ ਦਾ ਐਲਾਨ ਹਾਲੇ ਤੱਕ ਭਾਜਪਾ ਵੱਲੋਂ ਨਹੀਂ ਕੀਤਾ ਗਿਆ। ਕਾਂਗਰਸ ਛੱਡ ਕੇ ਆਏ ਪਰਨੀਤ ਕੌਰ ਰਵਨੀਤ ਬਿੱਟੂ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਆਪ ਤੋਂ ਆਏ ਸੁਸ਼ੀਲ ਰਿੰਕੂ ਨੂੰ ਜਲੰਧਰ ਤੋਂ ਮੁੜ ਉਮੀਦਵਾਰ ਬਣਾਇਆ ਗਿਆ ਹੈ।


CATEGORIES ਪੰਜਾਬ


