ਲੋਕ ਸਭਾ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਐਲਾਨ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਅੱਜ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਬਾਰੇ ਕੀਤੀ ਗਈ ਚਰਚਾ ਦੌਰਾਨ ਸਰਦਾਰ ਬਾਦਲ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ 2024 ਦੀਆਂ ਲੋਕ ਸਭਾ ਚੋਣਾਂ ਨਹੀਂ ਲੜਨਗੇ ਇਹ ਐਲਾਨ ਉਹਨਾਂ ਵੱਲੋਂ ਅੱਜ ਕੀਤਾ ਗਿਆ ਹੈ। ਉਹ 2019 ਵਿੱਚ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਮੈਂਬਰ ਬਣੇ ਸਨ। ਹੁਣ ਉਹ ਲੋਕ ਸਭਾ ਚੋਣਾਂ ਨਹੀਂ ਲੜਨਗੇ ਕਿਉਂਕਿ 13 ਲੋਕ ਸਭਾ ਸੀਟਾਂ ਉੱਪਰ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਚ ਪ੍ਰਚਾਰ ਕਰਨਗੇ। ਕਿਆਸ ਲਾਏ ਜਾ ਰਹੇ ਸਨ ਕਿ ਉਹ ਲੋਕ ਸਭਾ ਚੋਣਾਂ ਜਰੂਰ ਲੜਨਗੇ ਪਰ ਹੁਣ ਇਹ ਕਲੀਅਰ ਹੋ ਚੁੱਕਿਆ ਹੈ ਕਿ ਉਹ ਚੋਣਾਂ ਨਹੀਂ ਲੜਨਗੇ। ਹੁਣ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕੌਣ ਉਮੀਦਵਾਰ ਹੋਵੇਗਾ ਇਹ ਤਾਂ ਸਮਾਂ ਹੀ ਦੱਸੇਗਾ।

CATEGORIES ਪੰਜਾਬ


