ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆਂ ਅਤੇ ਸਦਭਾਵਨਾਂ ਬਣਾਈ ਰੱਖਣ ਲਈ ਕੱਢਿਆ ਫਲੈਗ ਮਾਰਚ

ਲੋਕ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ ਭੈਅ ਤੋਂ ਕਰਨ: ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ

ਸ੍ਰੀ ਮੁਕਤਸਰ ਸਾਹਿਬ (ਜਗਜੀਤ ਸਿੰਘ ਧਾਲੀਵਾਲ) ਸ੍ਰੀ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ, ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐਸ ਆਈ.ਜੀ.ਪੀ ਫਰੀਦਕੋਟ ਰੇਂਜ ਫਰੀਦਕੋਟ ਜੀ ਦੀਆਂ ਹਦਾਇਤਾਂ ਤਹਿਤ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇ ਨਜਰ ਜਿਲ੍ਹਾ ਅੰਦਰ ਸਖਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। ਜਿਸ ਤਹਿਤ ਪੁਲਿਸ ਦੀਆਂ ਅਲੱਗ ਅਲੱਗ ਟੁਕੜੀਆਂ ਬਣਾ ਕੇ ਨਾਕਾਬੰਦੀ ਕਰ ਸਰਚ ਕੀਤੀ ਜਾ ਰਹੀ ਹੈ ਅਤੇ ਪੀ.ਸੀ.ਆਰ ਮੋਟਰਸਾਈਕਲ ਪੁਲਿਸ ਪਾਰਟੀ ਵੱਲੋ ਰਾਤ ਦਿਨ ਗਸ਼ਤਾਂ ਕੀਤੀਆਂ ਜਾ ਰਹੀਆਂ ਹਨ । ਇਸ ਨੂੰ ਮੁੱਖ ਰੱਖਦਿਆ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੀ ਸਬ ਡਿਵੀਜ਼ਨ ਲੰਬੀ, ਗਿੱਦੜਬਾਹਾ, ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਕੱਢਿਆ ਗਿਆ। ਇਸ ਮੌਕੇ ਸ. ਕੰਵਲਪ੍ਰੀਤ ਸਿੰਘ ਐਸ.ਪੀ(ਐਚ), ਸ.ਸਤਨਾਮ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ), ਸ੍ਰੀ ਨਵੀਨ ਕੁਮਾਰ ਡੀ.ਐਸ.ਪੀ(CAW), ਸ. ਜਸਬੀਰ ਸਿੰਘ ਡੀ.ਐਸ.ਪੀ (ਗਿੱਦੜਬਾਹਾ), ਸ. ਫਤਿਹ ਸਿੰਘ ਬਰਾੜ ਡੀ.ਐਸ.ਪੀ (ਲੰਬੀ), ਸ੍ਰੀ ਪਵਨਜੀਤ ਡੀ.ਐਸ.ਪੀ (ਮਲੋਟ) ਤੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਮੁੱਖ ਅਫਸਰਾਨ ਥਾਣਾ ਤੇ ਬੀ.ਐਸ.ਐਫ ਪੈਰਾਮਿਲਟਰੀ ਫੋਰਸ ਸਮੇਤ 500 ਦੇ ਕਰੀਬ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ । ਸ਼੍ਰੀ ਮੁਕਤਸਰ ਸਾਹਿਬ ਸਬ ਡਿਵੀਜ਼ਨ ਦੇ ਏਰੀਏ, ਬਠਿੰਡਾ ਚੌਂਕ ਤੋਂ ਡੀ.ਸੀ ਦਫਤਰ ਤੋਂ ਕੱਚਾ ਖਾਂਦੇ ਵਾਲਾ ਰੋਡ, ਪੁਰਾਣੀ ਚੁੰਗੀ, ਡਾਕਟਰ ਊਸ਼ਾ ਬੰਸਲ, ਕੋਟ ਕਪੂਰਾ ਚੌਂਕ, ਮਸੀਤ ਵਾਲਾ ਚੌਂਕ, ਸੂਏ ਦੇ ਨਾਲ ਨਾਲ ਹੁੰਦੇ ਹੋਏ ਸਰਕਾਰੀ ਕਾਲਜ ਤੋਂ ਪਿੰਡ ਉਦੇਕਰਨ ,ਪਿੰਡ ਚੌਤਰਾ , ਪਿੰਡ ਚੜੇਵਾਨ,ਪਿੰਡ ਝਬੇਲਵਾਲੀ , ਪਿੰਡ ਵੜਿੰਗ , ਪਿੰਡ ਸਰਾਏਨਾਗਾ ,ਹਰੀਕੇ, ਖੋਖਰ ਤੋਂ ਪਿੰਡ ਸਰਾਏਨਾਗਾ ਤੋ ਪਿੰਡ ਵੜਿੰਗ ਤੋਂ ਵਾਪਸ ਡ. ਕੇਹਰ ਸਿੰਘ ਚੌਂਕ ਤੋਂ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਮਾਪਤ ਹੋਇਆ।
ਇਸ ਮੌਕੇ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਲੋਕਾਂ ਅੰਦਰ ਸਦਭਾਵਨਾ ਬਣਾਈ ਰੱਖਣ ਦੇ ਲਈ ਜ਼ਿਲਾ ਅੰਦਰ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਜਿਲ੍ਹਾ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨਾ ਕਿਹਾ ਕਿ ਇਹ ਫਲੈਗ ਮਾਰਚ ਅਤੇ ਸਰਚ ਆਪਰੇਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ। ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਜਾਣਕਾਰੀ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਸਾਡੇ ਹੈਲਪਲਾਈਨ ਨੰਬਰ 80549-42100 ਤੇ ਵਟਸਐਪ ਮੈਸੇਜ ਕਰਕੇ ਜਾਂ ਫੋਨ ਕਾਲ ਕਰਕੇ ਦੇ ਸਕਦੇ ਹੋ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

CATEGORIES
Share This

COMMENTS

Wordpress (0)
Disqus (0 )
Translate