19 ਅਪ੍ਰੈਲ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ਵਿਚ ਛੁੱਟੀ ਦਾ ਐਲਾਨ

ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ‘ਚ ਕੰਮ ਕਰਨ ਵਾਲੇ ਵੋਟਰ ਨੂੰ ਵੀ ਮਿਲੇਗੀ ਅਦਾਇਗੀਯੋਗ ਛੁੱਟੀ
ਫਾਜ਼ਿਲਕਾ, 2 ਅਪ੍ਰੈਲ। ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਇਸ  ਲਈ 19 ਅਪ੍ਰੈਲ ਨੂੰ ਗੁਆਂਢੀ ਸੂਬੇ ਰਾਜਸਥਾਨ ਵਿਚ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
 ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਜੰਮੂ ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 19-04-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ।

CATEGORIES
Share This

COMMENTS

Wordpress (0)
Disqus (0 )
Translate