ਕਾਂਗਰਸ ਨੇ ਕੀਤਾ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ 2 ਅਪ੍ਰੈਲ। 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਉਮੀਦਵਾਰਾਂ ਦੇ ਐਲਾਨ ਲਗਾਤਾਰ ਕੀਤੇ ਜਾ ਰਹੇ ਹਨ। ਅੱਜ ਕਾਂਗਰਸ ਪਾਰਟੀ ਵੱਲੋਂ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੀ ਗੱਲ ਕਰੀਏ ਤਾਂ ਭਾਜਪਾ ਵੱਲੋਂ ਪੰਜਾਬ ਦੇ ਛੇ ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ ਜਦੋਂ ਕਿ ਸੱਤਾ ਧਿਰ ਆਮ ਆਦਮੀ ਪਾਰਟੀ ਵੱਲੋਂ ਅੱਠ ਲੋਕ ਸਭਾ ਹਲਕਿਆਂ ਤੋਂ ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤੇ ਗਏ ਹਨ।

ਕਾਂਗਰਸ ਵੱਲੋਂ 17 ਉਮੀਦਵਾਰਾਂ ਦੀ ਜੋ ਸੂਚੀ ਜਾਰੀ ਕੀਤੀ ਗਈ ਹੈ ਉਸ ਵਿੱਚ ਉੜੀਸਾ,ਆਂਧਰਾ ਪ੍ਰਦੇਸ਼,ਬਿਹਾਰ ਤੇ ਵੈਸਟ ਬੰਗਾਲ ਦੇ ਉਮੀਦਵਾਰਾਂ ਦੇ ਨਾਮ ਸ਼ਾਮਿਲ ਹਨ।

CATEGORIES ਪੰਜਾਬ


