ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ

ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਤੋਂ ਤੇ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕਾਂਗ ਨੂੰ ਸ਼੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ। ਹੋ ਗਈ ਵੀਰੋ ਹੁਣ ਤੱਕ ਆਪ ਵੱਲੋਂ 10 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ ਲੁਧਿਆਣਾ ਗੁਰਦਾਸਪੁਰ ਤੇ ਫਿਰੋਜ਼ਪੁਰ ਹਲਕਿਆਂ ਤੋਂ ਉਮੀਦਵਾਰ ਐਲਾਨੇ ਜਾਣੇ ਬਾਕੀ ਹਨ।

CATEGORIES
Share This

COMMENTS

Wordpress (0)
Disqus (0 )
Translate