ਪੁਲਿਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਦੇ ਸਮੂਹ ਬੱਸ ਸਟੈਂਡ , ਰੇਲਵੇ ਸ਼ਟੇਸ਼ਨ ਤੇ ਚਲਾਇਆ ਸਰਚ ਅਭਿਆਨ
ਸ਼ਾਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀ ਜਾਵੇਗਾ:- ਭਾਗੀਰਥ ਸਿੰਘ ਮੀਨਾ ਆਈ.ਪੀ.ਐਸ
ਸ੍ਰੀ ਮੁਕਤਸਰ ਸਾਹਿਬ(ਜਗਜੀਤ ਸਿੰਘ ਧਾਲੀਵਾਲ) ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਜਿਲ੍ਹਾ ਅੰਦਰ ਪੁਲਿਸ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਸਰਚ ਅਭਿਆਨ ਚਲਾਇਆ ਜਾ ਰਿਹਾ। ਇਸੇ ਤਹਿਤ ਹੀ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਲੰਬੀ ਦੇ ਏਰੀਏ ਵਿੱਚ ਪੈਂਦੇ ਸਮੂਹ ਬੱਸ ਸਟੈਂਡ, ਰੇਲਵੇ ਸਟੇਸ਼ਨ ਵਿਖੇ ਸਰਚ ਅਭਿਆਨ ਚਲਾਇਆ ਗਿਆ।
ਇਸ ਮੌਕੇ ਸ.ਕੰਵਲਪ੍ਰੀਤ ਸਿੰਘ ਐਸ.ਪੀ(ਐੱਚ), ਸ. ਮਨਮੀਤ ਸਿੰਘ ਢਿੱਲੋ ਐਸ.ਪੀ (ਡੀ), ਸ੍ਰੀ ਪਵਨਜੀਤ ਡੀ.ਐਸ.ਪੀ (ਮਲੋਟ), ਸ.ਸਤਨਾਮ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ), ਸ. ਜਸਬੀਰ ਸਿੰਘ ਡੀ.ਐਸ.ਪੀ (ਗਿੱਦੜਬਾਹਾ), ਸ. ਫਤਿਹ ਸਿੰਘ ਬਰਾੜ ਡੀ.ਐਸ.ਪੀ (ਲੰਬੀ), ਸਮੂਹ ਮੁੱਖ ਅਫਸਰਾਂਨ ਥਾਣਾ ਅਤੇ ਪੈਰਾਮਿਲਟਰੀ ਫੋਰਸ ਤੋਂ ਇਲਾਵਾ ਤਕਰੀਬਨ 500 ਦੇ ਕਰੀਬ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਵਿਖੇ ਸਰਚ ਕੀਤਾ ਗਿਆ। ਇਸ ਸਰਚ ਦੌਰਾਨ ਪਾਇਸ ਐਪ ਦੀ ਵਰਤੋਂ ਨਾਲ ਸ਼ੱਕੀ ਪੁਰਸ਼ਾਂ ਨੂੰ ਚੈੱਕ ਕੀਤਾ ਗਿਆ । ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਪਾਰਕਿੰਗ ਵਿੱਚ ਵਹੀਕਲਾਂ ਦੀ ਵਾਹਨ ਐਪ ਰਾਹੀਂ ਜਾਂਚ ਕੀਤੀ ਗਈ।
ਇਸ ਮੌਕੇ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਲੋਕ ਸਭਾ ਚੋਣਾਂ 2024 ਦੇ ਮੱਦੇ ਨਜ਼ਰ ਸ੍ਰੀ ਮੁੁਕਤਸਰ ਸਾਹਿਬ ਵਿਖੇ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਤੇ ਸਰਚ ਅਪ੍ਰੈਸ਼ਨ ਚਲਾਇਆ ਗਿਆ। ਜਿਸ ਤੇ ਪੁਲਿਸ ਵੱਲੋਂ ਬੱਸ ਸਟੈਂਡ ਅਤੇ ਰੇਲਵੇ ਸ਼ਟੇਸ਼ਨ ਦੇ ਜਾਂਦੇ ਹੋਏ ਰਸਤਿਆਂ ਨੂੰ ਨਾਕਾ ਬੰਦੀ ਕਰਕੇ ਸੀਲ ਕੀਤਾ ਗਿਆ ਅਤੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਬਾਅਦ ਬੱਸ ਸਟੈਂਡ ਅਤੇ ਰੇਲਵੇ ਸ਼ਟੇਸ਼ਨ ਅੰਦਰ ਬੈਗ, ਲਵਾਰਿਸ ਸਮਾਨ, ਪਾਰਕਿੰਗ ਵਿਚ ਲੰਮੇ ਸਮੇਂ ਤੋਂ ਖੜੇ ਵਹੀਕਲਾਂ ਅਤੇ ਬਿਨਾਂ ਨੰਬਰ ਪਲੇਟ ਦੇ ਵਹੀਕਲਾਂ ਨੂੰ ਚੈੱਕ ਕੀਤਾ ਗਿਆ। ਉਨਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆਂ ਨਹੀ ਜਾਵੇਗਾ। ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਸ਼ੱਕੀ ਚੀਜ਼/ਵਸਤੂ ਜਾਂ ਵਿਅਕਤੀ ਦੀ ਤੁਸੀ ਜਾਣਕਾਰੀ ਸਾਡੇ ਨਾਲ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਸਾਡੇ ਹੈਲਪ ਲਾਇਨ ਨੰਬਰ 80549-42100 ਤੇ ਸਪੰਰਕ ਕਰ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।



