ਕੇਜਰੀਵਾਲ ਦਾ 4 ਕਿਲੋ ਭਾਰ ਘਟਿਆ,ਆਪ ਦਾ ਦਾਅਵਾ

ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਾਰ ਜੇਲ ਵਿਚ ਚਾਰ ਕਿਲੋ ਤੋਂ ਵੱਧ ਘਟਿਆ ਦੱਸਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਇਸ ਦਾ ਦਾਅਵਾ ਕੀਤਾ ਗਿਆ ਹੈ। ਪਾਰਟੀ ਦੇ ਰਾਜਸਭਾ ਮੈਂਬਰ ਰਾਘਵ ਚੱਡਾ ਵੱਲੋਂ ਜਿੱਥੇ ਸੋਸ਼ਲ ਮੀਡੀਆ ਪਲੇਟਫਾਰਮ ਤੇ ਪੋਸਟ ਪਾ ਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਤੇ ਅਰਵਿੰਦ ਕੇਜਰੀਵਾਲ ਦੀ ਚੰਗੀ ਸਿਹਤ ਲਈ ਕਾਮਨਾ ਕੀਤੀ ਹੈ। ਉਧਰ ਆਪ ਦੇ ਮੰਤਰੀ ਆਤਸ਼ੀ ਵੱਲੋਂ ਵੀ ਇਸ ਸਬੰਧ ਵਿੱਚ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਅਰਵਿੰਦ ਕੇਜਰੀਵਾਲ ਸ਼ੂਗਰ ਦੇ ਮਰੀਜ਼ ਹਨ ਉਹਨਾਂ ਦਾ ਸ਼ੂਗਰ ਲੈਵਲ ਦਿਨ ਵਿੱਚ ਕਈ ਵਾਰ ਘੱਟਦਾ ਵੱਧਦਾ ਰਹਿੰਦਾ ਹੈ। ਅਜਿਹੇ ਵਿੱਚ ਉਹਨਾਂ ਦੀ ਸਿਹਤ ਦਾ ਖਿਆਲ ਰੱਖਣਾ ਬਹੁਤ ਜਰੂਰੀ ਹੈ।

CATEGORIES
Share This

COMMENTS

Wordpress (0)
Disqus (1 )
Translate