ਫਾਜ਼ਿਲਕਾ ਪੁਲਿਸ ਵੱਲੋਂ 100 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ 02 ਕਾਬੂ

ਫਾਜ਼ਿਲਕਾ 3 ਅਪ੍ਰੈਲ। ਡਾ.ਪ੍ਰਗਿਆ ਜੈਨ ਐਸ.ਐਸ.ਪੀ ਫਾਜ਼ਿਲਕਾ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਏ.ਐਸ.ਆਈ ਮਨਜੀਤ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈੱਲ ਅਬੋਹਰ ਦੀ ਨਿਗਰਾਨੀ ਹੇਠ ਨਾਕਾਬੰਦੀ ਕਰਕੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇੱਕ ਹੋਂਡਾ ਸਿਟੀ ਕਾਰ ਨੰਬਰ HR 26AV 0781 ਨੂੰ ਰੋਕ ਕੇ ਤਲਾਸ਼ੀ ਕੀਤੀ ਜਿਸ ਵਿੱਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਕਾਰ ਚਾਲਕ ਰਮਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਨੇੜੇ ਟਰੱਕ ਯੂਨੀਅਨ ਅਬੋਹਰ ਅਤੇ ਉਸਦੇ ਸਾਥੀ ਸੁਨੀਲ ਕੁਮਾਰ ਪੁੱਤਰ ਸਤਪਾਲ ਸਿੰਘ ਵਾਸੀ ਰਾਮਦੇਵ ਨਗਰ ਅਬੋਹਰ ਨੂੰ ਕਾਰ ਸਮੇਤ ਕਾਬੂ ਕਰਕੇ ਉਹਨਾਂ ਦੇ ਖਿਲਾਫ ਮੁਕੱਦਮਾ ਨੰਬਰ 58 ਮਿਤੀ 21,29/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 1 ਅਬੋਹਰ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀਆਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਹਨਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਬਾਰੇ ਪਤਾ ਕੀਤਾ ਜਾ ਰਿਹਾ ਹੈ।

CATEGORIES
Share This

COMMENTS

Wordpress (0)
Disqus (0 )
Translate