ਸਿਕੰਦਰ ਸਿੰਘ ਮਲੂਕੇ ਦੀ ਨੂੰਹ ਨੇ ਦਿੱਤਾ ਅਸਤੀਫ਼ਾ,ਲੜ ਸਕਦੇ ਨੇ ਭਾਜਪਾ ਦੀ ਟਿਕਟ ਤੇ ਚੋਣ

ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ IAS ਵੱਲੋਂ ਅੱਜ ਆਪਣੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਅਸਤੀਫੇ ਨੂੰ ਲੈ ਕੇ ਕਈ ਤਰ੍ਹਾਂ ਦੇ ਕਿਆਸ ਲਾਏ ਜਾ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਪਰਮਪਾਲ ਕੌਰ ਸਿੱਧੂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਦੌਰਾਨ ਡਾਇਰੈਕਟ ਆਈਏਐਸ ਪ੍ਰਮੋਟ ਹੋਏ ਸਨ। ਉਹਨਾਂ ਵੱਲੋਂ ਵੱਖ-ਵੱਖ ਥਾਵਾਂ ਤੇ ਸੇਵਾਵਾਂ ਦਿੱਤੀਆਂ ਗਈਆਂ। ਸੂਤਰਾਂ ਅਨੁਸਾਰ ਉਹਨਾਂ ਵੱਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਕਿਆਸ ਲਾਏ ਜਾ ਰਹੇ ਹਨ ਕਿ ਉਹ ਭਾਜਪਾ ਦੀ ਟਿਕਟ ਤੇ ਲੋਕ ਸਭਾ ਚੋਣ ਲੜ ਸਕਦੇ ਹਨ। ਸੂਤਰਾਂ ਤੋਂ ਇਹ ਵੀ ਜਾਣਕਾਰੀ ਨਿਕਲ ਕੇ ਸਾਹਮਣੇ ਆਈ ਹੈ ਕਿ ਉਹ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ਤੇ ਚੋਣ ਲੜ ਸਕਦੇ ਹਨ। ਜਿਸ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਤੇਜ਼ ਹੋ ਚੁੱਕੀਆਂ ਹਨ। ਉਧਰ ਭਾਜਪਾ ਵੱਲੋਂ ਚੋਣ ਮੈਨੀਫੈਸਟੋ ਦੀ ਬਣਾਈ ਗਈ ਕਮੇਟੀ ਵਿੱਚ ਸਿਕੰਦਰ ਸਿੰਘ ਮਲੂਕਾ ਨੂੰ ਵੀ ਜਿੰਮੇਵਾਰੀ ਸੌਂਪੀ ਗਈ ਹੈ। ਦੂਜੇ ਪਾਸੇ ਉਨਾਂ ਦੀ ਨੂੰਹ ਵੱਲੋਂ ਅਸਤੀਫਾ ਦਿੱਤਾ ਜਾਣਾ ਤੇ ਅੱਗੇ ਭਾਜਪਾ ਦੀ ਟਿਕਟ ਤੇ ਚੋਣਾਂ ਲੜਨ ਦੀ ਚਰਚਾ ਨਹੀਂ ਪੰਜਾਬ ਦੇ ਸਿਆਸੀ ਮਾਹੌਲ ਨੂੰ ਭਖਾ ਦਿੱਤਾ ਹੈ। ਇਸ ਸਬੰਧ ਵਿੱਚ ਆਉਣ ਵਾਲੇ ਸਮੇਂ ਚ ਕੀ ਹੁੰਦਾ ਹੈ ਇਹ ਤਾਂ ਬਾਅਦ ਵਿੱਚ ਪਤਾ ਲੱਗੇਗਾ ਪਰ ਫਿਲਹਾਲ ਮਾਲਵੇ ਦੀ ਸਿਆਸਤ ਪੂਰੀ ਤਰ੍ਹਾਂ ਭੱਖ ਚੁੱਕੀ ਹੈ।

CATEGORIES
Share This

COMMENTS

Wordpress (0)
Disqus (0 )
Translate