ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਦਾਅਵੇ/ਇਤਰਾਜ ਪ੍ਰਾਪਤ ਕਰਨ ਲਈ ਸਪੈਸ਼ਲ ਕੈਂਪ 3 ਅਤੇ 4 ਦਸੰਬਰ ਨੂੰ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 2 ਦਸੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਯੋਗਤਾ ਮਿਤੀ 01-01-2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 9 ਨਵੰਬਰ ਤੋਂ ਸ਼ੁਰੂ ਹੋ ਚੁੱਕਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਪੋਲਿੰਗ ਬੂਥਾਂ ’ਤੇ 3 ਤੇ 4 ਦਸੰਬਰ (ਸਨਿੱਚਰਵਾਰ ਅਤੇ ਐਤਵਾਰ) ਨੂੰ ਪੋਲਿੰਗ ਸਟੇਸ਼ਨਾਂ ਤੇ ਸਪੈਸ਼ਲ ਕੈਂਪ ਲਗਾਇਆ ਜਾਣਾ ਹੈ। ਇਸ ਸਪੈਸ਼ਲ ਕੈਂਪ ਦੌਰਾਨ ਬੂਥ ਲੈਬਲ ਅਫ਼ਸਰ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਹਾਜ਼ਰ ਰਹਿਣਗੇ ਅਤੇ ਆਮ ਜਨਤਾ ਪਾਸੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨਗੇ। ਇਸ ਤੋਂ ਇਲਾਵਾ ਬੂਥ ਲੈਵਲ ਅਫ਼ਸਰ ਫਾਰਮ ਨੰਬਰ 6ਬੀ ਵੀ ਪ੍ਰਾਪਤ ਕਰਨਗੇ।
ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 3 ਅਤੇ 4 ਦਸੰਬਰ ਨੂੰ ਆਪਣੀ ਵੋਟ ਵਿੱਚ ਜੇਕਰ ਕੋਈ ਦਰੁਸਤੀ ਕਰਵਾਉਣੀ ਹੋਵੇ ਤਾਂ ਸਬੰਧਤ ਪੋਲਿੰਗ ਸਟੇਸ਼ਨ ਤੇ ਪਹੁੰਚ ਕੇ ਬੂਥ ਲੈਵਲ ਅਫ਼ਸਰਾਂ ਨਾਲ ਸੰਪਰਕ ਕਰਕੇ ਆਪਣੇ ਫਾਰਮ ਜਮ੍ਹਾਂ ਕਰਵਾ ਸਕਦੇ ਹਨ।


