ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਇੰਚਾਰਜ ਥਾਪੇ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿਚ ਹਲਕਾ ਇਨਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। ਉਹਨਾਂ ਵੱਲੋਂ ਸੀਨੀਅਰ ਅਕਾਲੀ ਆਗੂ ਸ: ਜਸਪਾਲ ਸਿੰਘ ਗਿਆਸਪੁਰਾ ਨੂੰ ਲੁਧਿਆਣਾ (ਦੱਖਣੀ) ਵਿਧਾਨ ਸਭਾ ਹਲਕੇ ਦਾ ਇੰਚਾਰਜ, ਸ: ਜਗਬੀਰ ਸਿੰਘ ਸੋਖੀ ਨੂੰ ਆਤਮ ਨਗਰ ਵਿਧਾਨ ਸਭਾ ਹਲਕੇ ਦਾ ਇੰਚਾਰਜ ਅਤੇ ਵਿਪਨ ਕੁਮਾਰ ਕਾਕਾ ਸੂਦ ਨੂੰ ਲੁਧਿਆਣਾ (ਕੇਂਦਰੀ) ਦਾ ਇੰਚਾਰਜ ਨਿਯੁਕਤ ਕੀਤਾ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਨਵੇਂ ਲੱਗੇ ਹਲਕਾ ਇੰਚਾਰਜਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਪਾਰਟੀ ਦੀ ਚੜ੍ਹਦੀ ਕਲਾ ਤੇ ਮਜਬੂਤੀ ਲਈ ਕੰਮ ਕਰਨ ਲਈ ਪ੍ਰੇਰਿਆ ਗਿਆ ਹੈ।
CATEGORIES ਪੰਜਾਬ