ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਉਮੀਦਵਾਰ ਐਲਾਨੇ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਤਿੰਨ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ। ਜਿਸ ਤਹਿਤ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਇਮਾਨ ਸਿੰਘ ਮਾਨ ਨੂੰ ਅੰਮ੍ਰਿਤਸਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਭੁੱਲਰ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਹਰਪਾਲ ਸਿੰਘ ਬਲੇਰ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਉਮੀਦਵਾਰਾਂ ਦੇ ਐਲਾਨ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਕਿਸਾਨਾਂ, ਮਜ਼ਦੂਰਾਂ, ਘੱਟ ਗਿਣਤੀ ਵਰਗ, ਅਨੁਸੂਚਿਤ ਜਾਤੀ ਵਰਗ ਦੇ ਹੱਕਾਂ ਦੀ ਰਾਖੀ, ਆਮ ਲੋਕਾਂ ਲਈ ਬਰਾਬਰ ਸਿਹਤ ਅਤੇ ਵਿੱਦਿਅਕ ਸਹੂਲਤਾਂ ਦੇ ਮੁੱਦਿਆਂ ‘ਤੇ ਲੋਕ ਸਭਾ ਚੋਣਾਂ ਲੜੇਗੀ।

CATEGORIES
TAGS
Share This

COMMENTS

Wordpress (0)
Disqus (0 )
Translate