ਵੱਡੀ ਵਾਰਦਾਤ,ਚੋਰਾਂ ਨੇ 25 ਲੱਖ ਰੁਪਏ ਦੇ ਮੋਬਾਈਲ ਫ਼ੋਨ ਕੀਤੇ ਚੋਰੀ


ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਗੁਰਦਾਸਪੁਰ। ਗੁਰਦਾਸਪੁਰ ਵਿੱਚ ਸ਼ਰੇਆਮ ਲੁੱਟਾਂ ਖੋਹਾਂ ਅਤੇ ਚੋਰੀਆਂ ਦਾ ਸਿਲਸਿਲਾ ਜਾਰੀ ਹੈ। ਇਵੇਂ ਲੱਗ ਰਿਹਾ ਹੈ ਕਿ ਜਿਵੇਂ ਪੁਲਿਸ ਸੁਸਤ ਅਤੇ ਚੋਰ ਚੁਸਤ ਨਜ਼ਰ ਆ ਰਹੇ ਹਨ। ਅੱਜ ਗੁਰਦਾਸਪੁਰ ਦੇ ਮੇਨ ਬਾਜ਼ਾਰ ਵਿਚ ਸਥਿੱਤ ਰੋਹਿਤ ਟੈਲੀਕੋਮ ਦੀ ਦੁਕਾਨ ਦੇ ਉੱਪਰ ਸਵੇਰੇ ਤੜਕਸਾਰ ਪੰਜ ਵਜੇ ਦੇ ਕਰੀਬ ਲੁਟੇਰਿਆਂ ਵੱਲੋਂ ਦੁਕਾਨ ਦੇ ਉੱਪਰ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਚੋਰੀ ਦੀ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ ਹੈ। ਜਿਸ ਤੋਂ ਬਾਅਦ ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਰੋਸ ਜਤਾਉਂਦਿਆਂ ਹੋਇਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਚੋਰੀ ਨੂੰ ਜਲਦ ਟਰੇਸ ਨਾ ਕੀਤਾ ਗਿਆ ਤਾਂ ਗੁਰਦਾਸਪੁਰ ਦੇ ਵਿੱਚ ਚੱਕਾ ਜਾਮ ਕੀਤਾ ਜਾਵੇਗਾ ਅਤੇ 2024 ਦੀਆਂ ਚੋਣਾਂ ਦਾ ਵੀ ਬਾਈਕਾਟ ਕੀਤਾ ਜਾਵੇਗਾ।

ਪੀੜ੍ਹਤ ਦੁਕਾਨਦਾਰ ਰੋਹਿਤ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦੀ ਦੁਕਾਨ ਨੂੰ ਸਵੇਰੇ ਤੜਕਸਾਰ 5 ਵਜੇ ਦੇ ਕਰੀਬ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਸ਼ਟਰ ਦੇ ਤਾਲੇ ਤੋੜ ਕੇ ਲੁਟੇਰਿਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਮਹਿੰਗੇ ਫੋਨਾਂ ਨੂੰ ਚੋਰੀ ਕੀਤਾ ਗਿਆ ਹੈ ਜਿਨਾਂ ਦੀ ਕੀਮਤ ਲਗਭਗ 25 ਲੱਖ ਰੁਪਏ ਦੇ ਕਰੀਬ ਹੈ। ਜਿੱਥੇ ਵਪਾਰ ਮੰਡਲ ਦੇ ਪ੍ਰਧਾਨ ਦਰਸ਼ਨ ਮਹਾਜਨ ਅਤੇ ਸਮਾਜ ਸੇਵਕਾਂ ਨੇ ਪੁਲਿਸ ਪ੍ਰਸ਼ਾਸਨ ਦੇ ਉੱਪਰ ਗੁੱਸਾ ਕੱਢਦਿਆਂ ਹੋਇਆ ਚੇਤਾਵਨੀ ਦਿੱਤੀ ਹੈ ਕਿ ਲਗਾਤਾਰ ਗੁਰਦਾਸਪੁਰ ਦੇ ਵਿੱਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨਹੀਂ ਸੁੱਤਾ ਹੋਇਆ ਹੈ ਜਿੱਥੇ ਉਹਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਸ ਚੋਰੀ ਨੂੰ ਟ੍ਰੇਸ ਨਾ ਕੀਤਾ ਗਿਆ ਤਾਂ ਸ਼ਹਿਰ ਵੀ ਚੱਕਾ ਜਾਮ ਕੀਤਾ ਜਾਵੇਗਾ ਅਤੇ 2024 ਦੀਆਂ ਚੋਣਾਂ ਦਾ ਵੀ ਬਾਈਕਾਟ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਗੁਰਦਾਸਪੁਰ ਦੇ ਐਸਐਚਓ ਹਰਸ਼ਰਨਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਮੌਕੇ ਤੇ ਪਹੁੰਚ ਗਏ ਹਨ ਅਤੇ ਆਸ-ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਉਹਨਾਂ ਕਿਹਾ ਕਿ ਦੁਕਾਨਦਾਰ ਦੇ ਬਿਆਨ ਦਰਜ ਕਰ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਇਹਨਾਂ ਚੋਰਾਂ ਨੂੰ ਜਲਦ ਗਿਰਫਤਾਰ ਕਰ ਲਿਆ ਜਾਵੇਗਾ।


CATEGORIES
Share This

COMMENTS

Wordpress (0)
Disqus (0 )
Translate