ਸੁਖਬੀਰ ਬਾਦਲ ਦੀ ਵਿਗੜੀ ਸਿਹਤ,ਮਜੀਠੀਆ ਸਾਂਭਣਗੇ ਕਮਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਚਾਨਕ ਸਿਹਤ ਵਿਗੜ ਗਈ। ਜਿਸ ਕਾਰਨ ਹੁਣ ਬਿਕਰਮ ਸਿੰਘ ਮਜੀਠੀਆ ਉਹਨਾਂ ਦੀ ਜਗ੍ਹਾ ਪੰਜਾਬ ਬਚਾਓ ਯਾਤਰਾ ਦੀ ਅਗਵਾਈ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਉਹ ਡਾਇਰੀਆ ਤੋਂ ਪੀੜਿਤ ਹੋ ਗਏ ਹਨ, ਜਿਸ ਕਰਕੇ ਉਹ ਲੁਧਿਆਣਾ ਜ਼ਿਲ੍ਹੇ ‘ਚ ਪਾਇਲ ਤੋਂ ਸ਼ੁਰੂ ਹੋਣ ਵਾਲੀ “ਪੰਜਾਬ ਬਚਾਓ ਯਾਤਰਾ” ਵਿੱਚ ਸ਼ਾਮਿਲ ਨਹੀਂ ਹੋਣਗੇ ਅਤੇ ਉਨਾਂ ਦੀ ਜਗ੍ਹਾ ਤੇ ਅੱਜ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਇਸ ਯਾਤਰਾ ਦੀ ਰਹਿਨੁਮਾਈ ਕਰਨਗੇ,ਇਸ ਦੀ ਪੁਸ਼ਟੀ ਉਨਾਂ ਨੇ ਖੁਦ ਕੀਤੀ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਪਿਛਲੇ ਕਾਫੀ ਸਮੇਂ ਤੋਂ ਸ਼ੁਰੂ ਕੀਤੀ ਗਈ ਹੈ ਜਿਹੜੀ ਹਰ ਇੱਕ ਵਿਧਾਨ ਸਭਾ ਹਲਕੇ ਵਿੱਚ ਜਾ ਰਹੀ ਹੈ। ਇਹ ਯਾਤਰਾ ਹੁਣ ਲੁਧਿਆਣਾ ਜ਼ਿਲ੍ਹੇ ਵਿੱਚ ਪਹੁੰਚੀ ਹੋਈ ਹੈ। ਜਿੱਥੇ ਅੱਜ ਪਾਇਲ ਤੋਂ ਸ਼ੁਰੂ ਹੋਣ ਵਾਲੀ ਯਾਤਰਾ ਤੋਂ ਪਹਿਲਾਂ ਸ. ਸੁਖਬੀਰ ਸਿੰਘ ਬਾਦਲ ਦੀ ਸਿਹਤ ਖਰਾਬ ਹੋ ਗਈ ਤੇ ਉਨਾਂ ਦੀ ਥਾਂ ਤੇ ਬਿਕਰਮ ਸਿੰਘ ਮਜੀਠੀਆ ਇਸ ਯਾਤਰਾ ਦੀ ਕਮਾਨ ਸੰਭਾਲਣਗੇ।

CATEGORIES
TAGS
Share This

COMMENTS

Wordpress (0)
Disqus (0 )
Translate