ਸਾਬਕਾ ਮੁੱਖ ਮੰਤਰੀ ਦੇ ਭਾਜਪਾ ਵਿੱਚ ਜਾਣ ਦੇ ਚਰਚੇ

ਉੱਤਰਾਖੰਡ ਤੋਂ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਦੇ ਭਾਜਪਾ ਵਿੱਚ ਜਾਣ ਦੇ ਚਰਚੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ। ਕਿਆਸ ਲਾਏ ਜਾ ਰਹੇ ਹਨ ਕਿ ਉਹ ਅਗਲੇ ਹਫਤੇ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ। ਹਰੀਸ਼ ਰਾਵਤ ਜਿੱਥੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਰਹੇ ਹਨ, ਉੱਥੇ ਉਹ ਪੰਜਾਬ ਕਾਂਗਰਸ ਦੇ ਇੰਚਾਰਜ ਵੀ ਰਹਿ ਚੁੱਕੇ ਹਨ। ਉਹ ਕਾਂਗਰਸ ਦੇ ਮੁੱਖ ਆਗੂਆਂ ਵਿੱਚੋਂ ਇੱਕ ਹਨ। ਜੇਕਰ ਅਜਿਹੇ ਆਗੂ ਪਾਰਟੀ ਛੱਡਣ ਲੱਗ ਗਏ ਤਾਂ ਕਾਂਗਰਸ ਦੇ ਹਾਲਾਤ ਕੀ ਬਣਨਗੇ,ਇਹ ਵੀ ਸਵਾਲ ਖੜੇ ਹੋ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਹਰੀਸ਼ ਰਾਵਤ ਕਾਂਗਰਸ ਦੇ ਅੰਦਰੂਨੀ ਕਾਟੋ ਕਲੇਸ਼ ਤੋਂ ਦੁਖੀ ਹੋ ਕੇ ਪਰਿਵਾਰ ਸਮੇਤ ਤੇ ਨਾਲ ਹੋਰ ਵਿਧਾਇਕਾਂ ਨੂੰ ਲੈ ਕੇ ਭਾਜਪਾ ਵਿੱਚ ਜਾਣ ਦੀ ਤਿਆਰੀ ਕਰ ਰਹੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ 2024 ਦੀਆਂ ਲੋਕ ਸਭਾ ਚੋਣਾਂ ਤੇ ਉੱਤਰਾਖੰਡ ਦੀ ਸਿਆਸਤ ਵਿੱਚ ਵੱਡਾ ਧਮਾਕਾ ਹੋਵੇਗਾ।

CATEGORIES
Share This

COMMENTS

Wordpress (0)
Disqus (0 )
Translate