ਪੰਜਾਬ ਦੇ ਇਕ ਹੋਰ IAS ਅਧਿਕਾਰੀ ਨੇ ਦਿੱਤਾ ਅਸਤੀਫ਼ਾ
ਪੰਜਾਬ ਦੇ ਇਕ ਹੋਰ IAS ਨੇ ਅਸਤੀਫ਼ਾ ਦੇ ਦਿੱਤਾ ਹੈ।ਪਹਿਲਾਂ ਅਕਾਲੀ ਲੀਡਰ ਸਿਕੰਦਰ ਸਿੰਘ ਮਲੂਕਾ ਦੀ ਨੂੰਹ IAS ਪਰਮਪਾਲ ਕੌਰ ਸਿੱਧੂ ਨੇ ਅਸਤੀਫਾ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ 2015 ਬੈਚ ਦੇ IAS ਅਧਿਕਾਰੀ ਕਰਨੈਲ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਸੂਬੇ ਦੇ ਮੁੱਖ ਸਕੱਤਰ ਨੂੰ ਭੇਜ ਦਿੱਤਾ ਹੈ। ਸੂਤਰਾਂ ਅਨੁਸਾਰ ਕਰਨੈਲ ਸਿੰਘ ਪੋਸਟਿੰਗ ਨਾ ਮਿਲਣ ਤੋਂ ਨਾਰਾਜ਼ ਸਨ। ਉਨ੍ਹਾਂ ਦੀ ਸੇਵਾਮੁਕਤੀ ਦੇ 5 ਮਹੀਨੇ ਬਾਕੀ ਹਨ ਤੇ ਉਹ 30 ਸਤੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਕਰਨੈਲ ਸਿੰਘ 30 ਜਨਵਰੀ ਨੂੰ ਡੀ.ਸੀ. ਕਪੂਰਥਲਾ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਤਾਇਨਾਤੀ ਦੀ ਉਡੀਕ ਕਰ ਰਹੇ ਸਨ। ਇਸੇ ਕਰਕੇ ਉਨਾਂ ਆਪਣਾ ਅਸਤੀਫਾ ਦੇ ਦਿੱਤਾ।ਉਨ੍ਹਾਂ ਨੇ ਮੁੱਖ ਸਕੱਤਰ ਵੀ.ਕੇ. ਜੰਜੂਆ ਦੇ ਸਟਾਫ਼ ਅਫ਼ਸਰ ਵਜੋਂ ਕੰਮ ਕੀਤਾ ਸੀ। ਕਰਨੈਲ ਸਿੰਘ ਅਸਤੀਫ਼ਾ ਦੇਣ ਵਾਲੇ ਸੂਬੇ ਦੇ ਦੂਜੇ ਆਈ.ਏ.ਐੱਸ. ਅਧਿਕਾਰੀ ਹਨ। IAS ਅਧਿਕਾਰੀਆਂ ਦੇ ਤਬਾਦਲੇ ਨੂੰ ਲੈਕੇ ਪੰਜਾਬ ਵਿਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ।
CATEGORIES ਪੰਜਾਬ