ਕਾਂਗਰਸ ਦੀ ਇੱਕ ਹੋਰ ਸੂਚੀ ਜਾਰੀ, ਮਨੀਸ਼ ਤਿਵਾੜੀ ਹੋਣਗੇ ਚੰਡੀਗੜ੍ਹ ਤੋਂ ਉਮੀਦਵਾਰ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ 16 ਉਮੀਦਵਾਰਾਂ ਦੀ ਹੋਰ ਸੂਚੀ ਵੀ ਜਾਰੀ ਕੀਤੀ ਗਈ ਹੈ। ਜਿਸ ਤਹਿਤ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇੱਥੋਂ ਸਾਬਕਾ ਰੇਲ ਮੰਤਰੀ ਪਵਨ ਕੁਮਾਰ ਬਾਂਸਲ ਦੀ ਟਿਕਟ ਕੱਟ ਦਿੱਤੀ ਗਈ ਹੈ। ਉਹਨਾਂ ਦੀ ਥਾਂ ਸ਼੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਵਿਕਰਮ ਅਦਿਤਿਆ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ।

CATEGORIES
Share This

COMMENTS

Wordpress (0)
Disqus (0 )
Translate