ਜੈਕਾਰਿਆਂ ਦੀ ਗੂੰਜ ਨਾਲ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਹੋਇਆ ਰਵਾਨਾ

ਸ੍ਰੀ ਅੰਮ੍ਰਿਤਸਰ ਸਾਹਿਬ। ਪਾਕਿਸਤਾਨ ਵਿੱਚ ਰਹਿ ਗਏ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਸੰਗਤਾਂ ਵਿੱਚ ਹਮੇਸ਼ਾ ਹੀ ਭਾਰੀ ਉਤਸ਼ਾਹ ਰਹਿੰਦਾ ਹੈ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਦੇ ਸਬੰਧ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਇਆ। ਇਸ ਮੌਕੇ ਤੇ ਸ਼ਰਧਾਲੂਆਂ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂ ਵਾਲੇ ਸਮਝਦੇ ਹਨ ਜਿਹੜੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨਗੇ। ਉਹਨਾਂ ਕਿਹਾ ਕਿ ਹਰ ਇੱਕ ਸਿੱਖ ਦੇ ਮਨ ਵਿੱਚ ਇਹ ਰੀਝ ਹੁੰਦੀ ਹੈ ਕਿ ਉਹ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ। ਇਹ ਜੱਥਾ ਗੁਰਦੁਆਰਾ ਸ਼੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇਗਾ। ਇਸ ਤੋਂ ਬਾਅਦ 17 ਅਪ੍ਰੈਲ ਨੂੰ ਗੁਰਦੁਆਰਾ ਸ਼੍ਰੀ ਸੱਚਾ ਸੌਦਾ ਸਾਹਿਬ ਦੇ ਦਰਸ਼ਨ ਦੀਦਾਰਿਆਂ ਤੋਂ ਬਾਅਦ 18 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਜਾਵੇਗਾ। 20 ਅਪ੍ਰੈਲ ਨੂੰ ਗੁਰਦੁਆਰਾ ਰੋੜੀ ਸਾਹਿਬ ਦੇ ਦਰਸ਼ਨ ਕਰਕੇ ਜੱਥਾ ਲਾਹੌਰ ਪਹੁੰਚ ਕੇ 21 ਅਪ੍ਰੈਲ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਤੇ 22 ਅਪ੍ਰੈਲ ਨੂੰ ਇਹ ਜੱਥਾ ਵਾਪਸ ਭਾਰਤ ਪਹੁੰਚੇਗਾ। ਇਸ ਦੌਰਾਨ ਪਾਕਿਸਤਾਨ ਜਾਣ ਵਾਲੀਆਂ ਸੰਗਤਾਂ ਵਿੱਚ ਭਾਰੀ ਉਤਸਾਹ ਵੇਖਣ ਨੂੰ ਮਿਲਿਆ।

CATEGORIES
TAGS
Share This

COMMENTS

Wordpress (0)
Disqus (0 )
Translate