ਪਵਨ ਕੁਮਾਰ ਟੀਨੂ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਵਿਧਾਇਕ ਰਹੇ ਪਵਨ ਕੁਮਾਰ ਟੀਨੂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਉਹਨਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਾਮਿਲ ਕਰਵਾਇਆ ਗਿਆ। ਜਦੋਂ ਤੋਂ ਸੁਸ਼ੀਲ ਰਿੰਕੂ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਦਾ ਪੱਲਾ ਫੜਿਆ ਸੀ। ਉਸ ਦਿਨ ਤੋਂ ਹੀ ਚਰਚਾ ਚੱਲ ਰਹੀ ਸੀ ਕਿ ਪਵਨ ਕੁਮਾਰ ਟੀਨੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਪਵਨ ਕੁਮਾਰ ਟੀਨੂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਦੁਆਬੇ ਦੀ ਸਿਆਸਤ ਵਿੱਚ ਪਵਨ ਟੀਨੂ ਦਾ ਵੱਡਾ ਨਾਂ ਹੈ ਕਿ ਉਹਨਾਂ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਦੁਆਬੇ ਚ ਪਾਰਟੀ ਮਜਬੂਤ ਹੋ ਕੇ ਉਭਰੇਗੀ। ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਵਨ ਕੁਮਾਰ ਟੀਨੂ ਲੋਕ ਸਭਾ ਹਲਕਾ ਜਲੰਧਰ ਤੋਂ ਚੋਣਾਂ ਲੜਨਗੇ ਪਰ ਹੁਣ ਆਮ ਆਦਮੀ ਪਾਰਟੀ ਦੇ ਉਹ ਉਮੀਦਵਾਰ ਹੋਣਗੇ ਇਹ ਵੀ ਲਗਭਗ ਤੈਅ ਹੈ।

ਪੰਜਾਬ ਦੀ ਸਿਆਸਤ ਦੇ ਵਿੱਚ ਦਲ ਬਦਲਣ ਵਾਲਿਆਂ ਦਾ ਰੌਲਾ ਰੱਪਾ ਹੁਣ ਆਮ ਹੀ ਰਹੇਗਾ। ਪਵਨ ਕੁਮਾਰ ਟੀਨੂ ਦੇ ਨਾਲ ਗੁਰਚਰਨ ਸਿੰਘ ਚੰਨੀ ਸਮੇਤ ਕਈ ਹੋਰ ਆਗੂ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।



