ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਜਾਰੀ ਕੀਤੀ ਸੂਚੀ
ਲੋਕ ਸਭਾ ਚੋਣਾਂ 2024 ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਲਗਾਤਾਰ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ। ਇਸ ਤਹਿਤ ਪੰਜਾਬ ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਕੁਝ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਵੱਲੋਂ ਅੱਜ ਸੂਚੀ ਜਾਰੀ ਕਰਕੇ ਬਠਿੰਡਾ ਤੋਂ ਜੀਤ ਮਹਿੰਦਰ ਸਿੱਧੂ, ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ, ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ ਤੇ ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਪੰਜਾਬ ਦੇ ਛੇ ਉਮੀਦਵਾਰਾਂ ਦਾ ਐਲਾਨ ਕਾਂਗਰਸ ਵੱਲੋਂ ਕਰ ਦਿੱਤਾ ਗਿਆ ਹੈ। ਜਦੋਂ ਕਿ ਆਮ ਆਦਮੀ ਪਾਰਟੀ ਵੱਲੋਂ ਹੁਣ ਤੱਕ ਨੌ ਉਮੀਦਵਾਰ ਐਲਾਨੇ ਗਏ ਹਨ।
CATEGORIES ਪੰਜਾਬ