ਪ੍ਰੇਮਿਕਾ ਨੂੰ ਮਿਲਣ ਆਏ ਨੌਜਵਾਨ ਨੂੰ ਕੁੱਟ ਕੁੱਟ ਮਾਰਿਆ

ਪਟਿਆਲਾ ਵਿੱਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਅੱਧੀ ਰਾਤ ਨੂੰ ਆਪਣੀ ਪ੍ਰੇਮਿਕਾ ਨੂੰ ਮਿਲਣ ਆਏ ਨੌਜਵਾਨ ਪ੍ਰੇਮੀ ਨੂੰ ਕੁੱਟ ਕੁੱਟ ਮਾਰ ਦਿੱਤਾ ਗਿਆ ਜਾਣਕਾਰੀ ਅਨੁਸਾਰ ਉਪ ਮੰਡਲ ਪਾਤੜਾਂ ਦੇ ਪਿੰਡ ਸੋਢੀਵਾਲਾ ਉਗੋਕੇ ਨਿਵਾਸੀ ਗੁਰਬਖਸ਼ ਸਿੰਘ ਗੁਆਂਡੀ ਪਿੰਡ ਆਪਣੀ ਪ੍ਰੇਮਿਕਾ ਨੂੰ ਮਿਲਣ ਉਹਦੇ ਘਰੇ ਚਲਾ ਗਿਆ। ਇਸ ਦਾ ਪਤਾ ਜਦੋਂ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੂੰ ਲੱਗਿਆ ਤਾਂ ਉਹਨਾਂ ਨੇ ਉਸ ਦੀ ਕੁੱਟਮਾਰ ਕੀਤੀ। ਕੁੱਟਮਾਰ ਕਾਰਨ ਗੁਰਬਖਸ਼ ਸਿੰਘ ਗਭੀਰ ਜਖਮੀ ਹੋ ਗਿਆ ਤੇ ਉਸ ਨੂੰ ਚੱਕ ਕੇ ਉਸਦੇ ਨਾਨਕੇ ਪਿੰਡ ਟੋਹਾਣਾ ਛੱਡਿਆ ਗਿਆ। ਜਿੱਥੇ ਉਕਤ ਨੌਜਵਾਨ ਦੀ ਮੌਤ ਹੋ ਗਈ ਉਧਰ ਪੁਲਿਸ ਵੱਲੋਂ ਕਤਲ ਦੀਆਂ ਧਰਾਵਾਂ ਤਹਿਤ ਮੁਕਦਮਾ ਦਰਜ ਕਰ ਦਿੱਤਾ ਗਿਆ ਹੈ।

CATEGORIES
TAGS
Share This

COMMENTS

Wordpress (0)
Disqus (0 )
Translate