ਰਵੀਦੀਪ ਸਿੰਘ ਧਾਲੀਵਾਲ ਬਣੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ

ਮਿਲੀ ਜਿੰਮੇਵਾਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਵਾਂਗਾ- ਧਾਲੀਵਾਲ
ਅਬੋਹਰ 15 ਅਪ੍ਰੈਲ (ਸਚਵੀਰ ਸਿੰਘ) ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੇ ਕੀਤੇ ਗਏ ਵਿਸਥਾਰ ਤਹਿਤ ਜਿੱਥੇ ਵੱਖ-ਵੱਖ ਨੌਜਵਾਨਾਂ ਨੂੰ ਵੱਖ-ਵੱਖ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਉੱਥੇ ਅਬੋਹਰ ਵਿਧਾਨ ਸਭਾ ਹਲਕੇ ਦੇ ਸਰਗਰਮ ਤੇ ਮਿਹਨਤੀ ਨੌਜਵਾਨ ਆਗੂ ਰਵੀਦੀਪ ਸਿੰਘ ਧਾਲੀਵਾਲ ਅੱਚਾੜਿੱਕੀ ਨੂੰ ਯੂਥ ਅਕਾਲੀ ਦਲ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੀ ਨਿਯੁਕਤੀ ਨਾਲ ਯੂਥ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ। ਰਵੀਦੀਪ ਸਿੰਘ ਧਾਲੀਵਾਲ ਦੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣਨ ਤੇ ਉਹਨਾਂ ਦੇ ਸੱਜਣਾਂ ਮਿੱਤਰਾਂ ਤੇ ਪਾਰਟੀ ਦੇ ਨੌਜਵਾਨ ਵਰਗ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਧਾਲੀਵਾਲ ਨੂੰ ਵਧਾਈਆਂ ਮਿਲ ਰਹੀਆਂ ਹਨ। ਰਵੀਦੀਪ ਸਿੰਘ ਧਾਲੀਵਾਲ ਨੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਦੀ ਜਿੰਮੇਵਾਰੀ ਮਿਲਣ ਤੇ ਖੁਸ਼ੀ ਪ੍ਰਗਟ ਕਰਦਿਆਂ ਜਿੱਥੇ ਪਾਰਟੀ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ, ਸ.ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਅਬੋਹਰ ਵਿਧਾਨ ਸਭਾ ਹਲਕੇ ਦੇ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਦਾ ਧੰਨਵਾਦ ਕੀਤਾ ਤੇ ਭਰੋਸਾ ਦਵਾਇਆ ਕਿ ਉਹ ਪਾਰਟੀ ਵੱਲੋਂ ਮਿਲੀ ਜਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਯੂਥ ਅਕਾਲੀ ਦਲ ਦੀ ਮਜਬੂਤੀ ਲਈ ਲਗਾਤਾਰ ਮਿਹਨਤ ਨਾਲ ਕੰਮ ਕਰਨਗੇ। ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਵੇਗਾ ਤੇ ਨੌਜਵਾਨ ਵਰਗ ਪਾਰਟੀ ਦੀ ਮਜਬੂਤੀ ਲਈ ਪੂਰੀ ਮਿਹਨਤ ਨਾਲ ਕੰਮ ਕਰੇਗਾ।

CATEGORIES
TAGS
Share This

COMMENTS

Wordpress (0)
Disqus (0 )
Translate