ਹਰਪਾਲ ਸਿੰਘ ਸੰਧੂ ਬਣੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ
ਅਬੋਹਰ 15 ਅਪ੍ਰੈਲ। ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੇ ਕੀਤੇ ਵਿਸਥਾਰ ਤਹਿਤ ਵੱਖ-ਵੱਖ ਮਿਹਨਤੀ ਨੌਜਵਾਨਾਂ ਨੂੰ ਵੱਡੀਆਂ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤਹਿਤ ਅਬੋਹਰ ਵਿਧਾਨ ਸਭਾ ਹਲਕੇ ਦੇ ਮੇਹਨਤੀ ਨੌਜਵਾਨ ਆਗੂ ਹਰਪਾਲ ਸੰਧੂ ਨੂੰ ਯੂਥ ਵਿੰਗ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੀ ਨਿਯੁਕਤੀ ਤੇ ਵੱਖ-ਵੱਖ ਨੌਜਵਾਨਾਂ ਤੇ ਸੀਨੀਅਰ ਅਕਾਲੀ ਆਗੂਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਰਪਾਲ ਸੰਧੂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਹਰਪਾਲ ਸਿੰਘ ਸੰਧੂ ਅਬੋਹਰ ਵਿਧਾਨ ਸਭਾ ਹਲਕੇ ਸਮੇਤ ਫਾਜਿਲਕਾ ਜਿਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਵਿੱਚ ਵੱਖ-ਵੱਖ ਜਿੰਮੇਵਾਰੀਆਂ ਨੂੰ ਬਖੂਬੀ ਨਿਭਾ ਚੁੱਕੇ ਹਨ। ਉਹਨਾਂ ਦੀ ਇਸ ਜਿੰਮੇਵਾਰੀ ਨਾਲ ਯੂਥ ਅਕਾਲੀ ਦਲ ਵਿੱਚ ਸ਼ਮੂਲੀਅਤ ਹੋਣ ਨਾਲ ਪਾਰਟੀ ਮਜਬੂਤ ਹੋਵੇਗੀ। ਹਰਪਾਲ ਸਿੰਘ ਸੰਧੂ ਨੇ ਆਪਣੀ ਨਿਯੁਕਤੀ ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਹਨਾਂ ਨੂੰ ਪਾਰਟੀ ਵੱਲੋਂ ਭਰੋਸਾ ਕਰਕੇ ਸੌਂਪੀ ਗਈ ਹੈ ਉਹ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਪਾਰਟੀ ਦੀ ਚੜਦੀ ਕਲਾ ਲਈ ਦਿਨ ਰਾਤ ਕੰਮ ਕਰਨਗੇ। ਉਹਨਾਂ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਹਰਪਾਲ ਸਿੰਘ ਸੰਧੂ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਯੂਥ ਅਕਾਲੀ ਦਲ ਦੀ ਅਗਵਾਈ ਵਿੱਚ ਨੌਜਵਾਨ ਵਰਗ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਮਿਹਨਤ ਕਰੇਗਾ ਤੇ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤਾਂ ਪ੍ਰਾਪਤ ਕਰਨਗੇ।