ਆਮ ਆਦਮੀ ਪਾਰਟੀ ਨੇ ਰਹਿੰਦੇ ਉਮੀਦਵਾਰ ਐਲਾਨੇ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਹਿੰਦੇ ਚਾਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤਹਿਤ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ਼੍ਰੀ ਮੁਕਤਸਰ ਸਾਹਿਬ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਜਲੰਧਰ ਤੋਂ ਪਵਨ ਕੁਮਾਰ ਟੀਨੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਗੁਰਦਾਸਪੁਰ ਤੋਂ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।


CATEGORIES ਪੰਜਾਬ


