ਬੱਲੂਆਣਾ ਹਲਕੇ ਵਿਚ ਵਿਕਾਸ ਪੱਖੋਂ ਨਹੀਂ ਰਹਿਣ ਦਿੱਤੀ ਜਾਵੇਗੀ ਕੋਈ ਕਮੀ- ਵਿਧਾਇਕ ਅਮਨਦੀਪ ਸਿੰਘ ਮਸਾਫਰ
-ਪਿੰਡ ਕੇਰਾ ਖੇੜਾ ਵਿਚ 17 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ ਤੇ ਲਾਇਬ੍ਰੇਰੀ ਦਾ ਰੱਖਿਆ ਨੀਂਹ ਪੱਥਰ

ਅਬੋਹਰ/ਫਾਜ਼ਿਲਕਾ 3 ਦਸੰਬਰ
ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਨੇ ਅੱਜ ਹਲਕੇ ਦੇ ਪਿੰਡ ਖੇੜਾ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਇਸ ਦੌਰਾਨ ਉਨ੍ਹਾਂ ਨੇ ਪਿੰਡ ਵਿੱਚ ਬਣਨ ਵਾਲੀ ਲਾਇਬ੍ਰੇਰੀ ਦਾ ਨੀਂਹ ਪੱਥਰ ਵੀ ਰੱਖਿਆ। ਇਸ ਦੌਰਾਨ ਉਨ੍ਹਾਂ ਨੇ ਲਾਇਬਰੇਰੀ ਸਮੇਤ ਕਰੀਬ 17 ਲੱਖ ਰੁਪਏ ਦੀ ਗ੍ਰਾਂਟ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ।ਪਿੰਡ ਪੁੱਜਣ ਤੇ ਗੋਲੀ ਮੁਸਾਫ਼ਰ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਪਿੰਡ ਵਾਸੀਆਂ ਵੱਲੋਂ ਵੱਖ-ਵੱਖ ਮੰਗਾਂ ਵਿਧਾਇਕ ਸਾਹਮਣੇ ਰਖੀਆਂ ਗਈਆਂ। ਆਪਣੇ ਸੰਬੋਧਨ ਵਿੱਚ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਨੇ ਕਿਹਾ ਕਿ ਹਲਕੇ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਵਿਕਾਸ ਦਾ ਕੰਮ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਹਲਕੇ ਵਿੱਚ ਕੁਝ ਨਹੀਂ ਕੀਤਾ ਗਿਆ। ਜਿਸ ਕਾਰਨ ਅੱਜ ਵੀ ਲੋਕ ਵਿਕਾਸ ਪੱਖੋਂ ਪਛੜੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਗਰੰਟੀ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਮੌਕੇ ਕੀਤੇ ਗਏ ਸਨ। ਉਹ ਪੂਰੇ ਕਰ ਦਿੱਤੇ ਗਏ ਹਨ। ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਹੋਣ ਲੱਗ ਪਏ ਹਨ। ਇਸ ਤੋਂ ਇਲਾਵਾ ਭਰਤੀ ਵੀ ਵੱਡੇ ਪੱਧਰ ਤੇ ਕੀਤੀ ਗਈ ਹੈ। ਉਨਾਂ ਕਿਹਾ ਕਿ ਪਿਛਲੀਆਂ ਚੋਣਾਂ ਮੌਕੇ ਹੀ ਕੰਮ ਕਰਦੀਆਂ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਵਿੱਚ ਪਹਿਲੇ ਦਿਨ ਤੋਂ ਹੀ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਤੇ ਗੁਜਰਾਤ ਵਿਚ ਚੋਣਾਂ ਦੌਰਾਨ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਜਿਸ ਤੋਂ ਸਾਫ ਹੈ ਕਿ ਦੋਨਾਂ ਰਾਜਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।ਉਨ੍ਹਾਂ ਕਿਹਾ ਕਿ ਪਿੰਡ ਵਿੱਚ ਲਾਇਬੇਰੀ ਬਣਨ ਨਾਲ ਵਿਦਿਆਰਥੀਆਂ ਨੂੰ ਵੱਖ ਵੱਖ ਮੁਕਾਬਲੇਬਾਜ਼ੀ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਬਾਹਰ ਜਾਣ ਦੀ ਲੋੜ ਨਹੀਂ ਪਵੇਗੀ, ਇਸ ਪਿੰਡ ਵਿਚ ਹੀ ਸਾਰੀਆਂ ਕਿਤਾਬਾਂ ਉਪਲਬਧ ਹੋਣਗੀਆਂ। ਉਨ੍ਹਾਂ ਲੋਕਾਂ ਨੂੰ ਇਹ ਵੀ ਕਿਹਾ ਕਿ ਉਹ ਕੰਮ ਕਰਨ ਵਾਲੇ ਤੇ ਕੰਮ ਨਾ ਕਰਨ ਵਾਲੇ ਲੀਡਰਾਂ ਨੂੰ ਪਛਾਣਨ। ਗੋਲਡੀ ਮੁਸਾਫਰ ਨੇ ਕਿਹਾ ਕਿ ਬੱਲੂਆਣਾ ਹਲਕੇ ਦੇ ਸਾਰੇ ਪਿੰਡਾਂ ਵਿੱਚ ਪੀਣ ਵਾਲਾ ਸਾਫ ਸੁਥਰਾ ਪਾਣੀ ਉਪਲਬਧ ਕਰਵਾਉਣ ਲਈ ਕਰੀਬ 500 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਸ਼ੁਰੂਆਤ ਹੋ ਚੁੱਕੀ ਹੈ। ਉਸ ਨਾਲ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਪ੍ਰੋਗ੍ਰਾਮ ਤੋਂ ਬਾਅਦ ਵਿਧਾਇਕ ਗੋਲਡੀ ਮੁਸਾਫਰ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਪੂਰਨ ਹੱਲ ਦਾ ਭਰੋਸਾ ਦਿਤਾ ਹੈ। ਇਸ ਤੋਂ ਬਾਅਦ ਵਿਧਾਇਕ ਨੇ ਪਿੰਡ ਵਿਚ ਬਣੇ ਸਰਕਾਰੀ ਸਕੂਲ ਦਾ ਨਿਰੀਖਣ ਵੀ ਕੀਤਾ। ਜਿਥੇ ਉਹਨਾਂ ਨੇ ਵਿਦਿਆਰਥੀਆਂ ਦੇ ਰੂ-ਬ-ਰੂ ਹੁੰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਜਾਣੀਆਂ। ਇਸ ਮੌਕੇ ਤੇ ਧਰਮਵੀਰ ਗੋਦਾਰਾ ਸੀਨੀਅਰ ਆਗੂ, ਗੌਰਵ ਸਰਪੰਚ ਆਲਮਵਾਲਾ ਤੋਂ ਇਲਾਵਾ ਪਿੰਡ ਦੇ ਸਰਪੰਚ ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਵੀ ਹਾਜ਼ਰ ਸਨ।


