ਪੀਸੀਐਸ ਦਾ Topper ਦੇਵਦਰਸ਼ਦੀਪ ਬਣਿਆ ਆਈਏਐਸ

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਰਹੇ ਦੇਵਦਰਸ਼ਦੀਪ ਸਿੰਘ ਨੇ ਸਿਵਿਲ ਸਰਵਿਸਜ਼ ਪ੍ਰੀਖਿਆ 2023 ਪਾਸ ਕਰ ਲਈ ਹੈ। ਜ਼ਿਕਰਯੋਗ ਹੈ ਕਿ ਆਲ ਇੰਡੀਆ 340ਵੇਂ ਰੈਕ ਨਾਲ਼ ਇਹ ਨਤੀਜਾ ਪਾਸ ਕਰਨ ਵਾਲ਼ੇ ਦੇਵਦਰਸ਼ਦੀਪ ਸਿੰਘ 2020 ਬੈਚ ਦੇ ਟੌਪਰ ਪੀ.ਸੀ.ਐੱਸ. ਅਫ਼ਸਰ ਹਨ ਜੋ ਕਿ ਮੌਜੂਦਾ ਸਮੇਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐੱਸ.ਸੀ.) ਵਿਖੇ ਸਕੱਤਰ (ਪ੍ਰੀਖਿਆਵਾਂ) ਵਜੋਂ ਕਾਰਜਸ਼ੀਲ ਹਨ।
ਦੇਵਦਰਸ਼ਦੀਪ ਸਿੰਘ ਦੇ ਮਾਪਿਆਂ ਡਾ. ਦਰਸ਼ਨ ਸਿੰਘ ਆਸ਼ਟ ਅਤੇ ਡਾ. ਰਾਜਵੰਤ ਕੌਰ ਪੰਜਾਬੀ, ਜੋ ਦੋਵੇਂ ਹੀ ਪੰਜਾਬੀ ਯੂਨੀਵਰਸਿਟੀ ਵਿਖੇ ਵੱਖ-ਵੱਖ ਅਹੁਦਿਆਂ ਉੱਤੇ ਸੇਵਾਵਾਂ ਨਿਭਾ ਰਹੇ ਹਨ, ਨੇ ਆਪਣੀ ਖੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਦੇਵਦਰਸ਼ਦੀਪ ਸਿੰਘ ਦੀ ਇਸ ਪ੍ਰਾਪਤੀ ਵਿੱਚ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਚਲੇ ਅਕਾਦਮਿਕ ਮਾਹੌਲ ਦਾ ਵੀ ਭਰਪੂਰ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੀ ਲਾਇਬਰੇਰੀ, ਰੀਡਿੰਗ ਰੂਮ ਅਤੇ ਕੈਂਪਸ ਦੀਆਂ ਹੋਰ ਵੱਖ-ਵੱਖ ਥਾਵਾਂ ਉੱਤੇ ਵਿਚਰਦਿਆਂ ਦੇਵਦਰਸ਼ਦੀਪ ਨੂੰ ਗਹਿਨ ਅਧਿਐਨ ਕਰਨ ਦੀ ਚੇਟਕ ਲੱਗੀ ਜਿਸ ਸਦਕਾ ਉਹ ਇਸ ਮੁਕਾਮ ਉੱਤੇ ਪਹੁੰਚਣ ਵਿੱਚ ਕਾਮਯਾਬ ਹੋ ਸਕਿਆ।

CATEGORIES
Share This

COMMENTS

Wordpress (0)
Disqus (0 )
Translate