ਹਰਿਆਣੇ ਦੇ ਇਸ ਪਿੰਡ ਦੇ ਲੋਕਾਂ ਨੇ ਕੀਤਾ ਵੱਡਾ ਫੈਸਲਾ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਹਰਿਆਣਾ ਦੇ ਇੱਕ ਪਿੰਡ ਦੇ ਲੋਕਾਂ ਨੇ ਵੱਡਾ ਫੈਸਲਾ ਕੀਤਾ ਹੈ। ਹਰਿਆਣਾ ਦੇ ਪਿੰਡ ਸਿਸਾਏ ਦੇ ਲੋਕਾਂ ਨੇ ਸਰਬ ਸੰਮਤੀ ਨਾਲ ਫੈਸਲਾ ਕਰਕੇ ਪਿੰਡ ਦੇ ਬਾਹਰ ਸੜਕ ਉੱਪਰ ਵੱਡੇ ਬੋਰਡ ਲਾ ਦਿੱਤੇ ਗਏ ਹਨ। ਜਿਸ ਵਿੱਚ ਸਾਫ ਤੌਰ ਤੇ ਲਿਖਿਆ ਹੈ ਕਿ ਇਸ ਪਿੰਡ ਵਿੱਚ ਭਾਰਤੀ ਜਨਤਾ ਪਾਰਟੀ ਜਨਨਾਇਕ ਜਨਤਾ ਪਾਰਟੀ ਦੇ ਵਿਧਾਇਕਾਂ ਤੇ ਸਾਂਸਦਾਂ ਦਾ ਆਉਣਾ ਸਖਤ ਮਨਾ ਹੈ। ਭਾਜਪਾ ਦੇ ਲੀਡਰਾਂ ਦਾ ਜਿੱਥੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਵਿਰੋਧ ਹੋ ਰਿਹਾ ਹੈ ਉੱਥੇ ਹਰਿਆਣਾ ਦੇ ਇਸ ਪਿੰਡ ਨੇ ਵੀ ਅਜਿਹਾ ਫੈਸਲਾ ਲਿਆ ਹੈ। ਦੱਸਣ ਯੋਗ ਹੈ ਕਿ ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਹੈ ਤੇ ਅਜਿਹੇ ਵਿੱਚ ਉੱਥੇ ਪਿੰਡਾਂ ਵਿੱਚ ਭਾਜਪਾ ਦੇ ਲੀਡਰਾਂ ਖਿਲਾਫ ਪੋਸਟਰ ਲੱਗਣੇ ਬੜੀ ਵੱਡੀ ਗੱਲ ਹੈ।

CATEGORIES
Share This

COMMENTS

Wordpress (0)
Disqus (0 )
Translate