ਜਗਦੀਪ ਸਿੰਘ ਕਾਕਾ ਬਰਾੜ ਨੇ ਆਰੰਭਿਆ ਚੋਣ ਪ੍ਰਚਾਰ
ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਅੱਜ ਸ਼੍ਰੀ ਮੁਕਤਸਰ ਸਾਹਿਬ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਹਨਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਅਤੇ ਦੁਰਗਾ ਮੰਦਰ ਵਿਖੇ ਮੱਥਾ ਟੇਕਿਆ ਤੇ ਉਸ ਤੋਂ ਬਾਅਦ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ। ਇਸ ਮੌਕੇ ਤੇ ਉਹਨਾਂ ਦੇ ਨਾਲ ਡਾਕਟਰ ਬਲਜੀਤ ਕੌਰ, ਜਗਦੀਪ ਕੰਬੋਜ ਗੋਲਡੀ ਵਿਧਾਇਕ, ਨਰਿੰਦਰ ਪਾਲ ਸਿੰਘ ਸਵਨਾ ਵਿਧਾਇਕ, ਫੌਜਾ ਸਿੰਘ ਸਰਾਰੀ ਵਿਧਾਇਕ, ਅਰੁਣ ਨਾਰੰਗ ਹਲਕਾ ਇੰਚਾਰਜ ਅਬੋਹਰ ਤੇ ਹੋਰ ਲੀਡਰਸ਼ਿਪ ਵੀ ਹਾਜ਼ਰ ਸੀ। ਇਸ ਦੌਰਾਨ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਮਜਬੂਤੀ ਲਈ ਸਾਥ ਦੇਣ ਲਈ ਲੋਕਾਂ ਨੂੰ ਅਪੀਲ ਕੀਤੀ।
CATEGORIES ਮਾਲਵਾ