ਪੁਲਿਸ ਨੇ ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧ ਰੱਖਦੇ 02 ਵਿਅਕਤੀਆਂ ਨੂੰ ਨਜਾਇਜ ਅਸਲੇ ਸਮੇਤ ਕੀਤਾ ਗ੍ਰਿਫਤਾਰ

ਸ੍ਰੀ ਮੁਕਤਸਰ ਸਾਹਿਬ(ਜਗਜੀਤ ਸਿੰਘ ਧਾਲੀਵਾਲ) ਮਾਨਯੋਗ ਸ਼੍ਰੀ ਗੋਰਵ ਯਾਦਵ ਆਈ.ਪੀ.ਐ ਡੀ.ਜੀ.ਪੀ. ਪੰਜਾਬ ਅਤੇ ਸ. ਗੁਰਸ਼ਰਨ ਸਿੰਘ ਸੰਧੂ ਆਈ.ਜੀ. ਫਰੀਦਕੋਟ ਰੇਂਜ ਫਰੀਦਕੋਟ ਦੀਆਂ ਹਦਾਇਤਾਂ ਤਹਿਤ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ ਮੁਹਿੰਮ ਵਿੱਢੀ ਗਈ ਜਿਸ ਤਹਿਤ ਸ਼੍ਰੀ ਮਨਮੀਤ ਸਿੰਘ ਐਸ.ਪੀ (ਡੀ) ਸ਼੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀ ਜਸਪਾਲ ਸਿੰਘ ਡੀ.ਐਸ.ਪੀ (ਡੀ) ਦੀ ਨਿਗਰਾਨੀ ਹੇਠ ਐਸ.ਆਈ ਕੁਲਬੀਰ ਚੰਦ ਇੰਚਾਰਜ ਸੀ.ਆਈ.ਏ ਮਲੋਟ ਟੀਮ ਅਤੇ AGTF ਟੀਮ ਵੱਲੋ ਸਾਝੇ ਤੋਰ ਤੇ ਕਾਰਵਾਈ ਕਰਦੇ ਹੋਏ ਗੈਂਗਸਟਰ ਬੰਬੀਹਾ ਗਰੁੱਪ ਨਾਲ ਸਬੰਧ ਰੱਖਦੇ 02 ਵਿਅਕਤੀਆਂ ਨੂੰ ਇੱਕ ਅਲਟੋ ਕਾਰ ਅਤੇ 02 ਪਿਸਟਲ .32 ਬੋਰ 10 ਰੋਂਦ ਜਿੰਦਾ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।
ਮੀਡੀਆ ਨੂੰ ਜਾਣਕਾਰੀ ਦਿੰਦਿਆ ਸ. ਮਨਮੀਤ ਸਿੰਘ ਢਿਲੋ ਐਸ.ਪੀ (ਡੀ) ਨੇ ਦੱਸਿਆ ਕਿ ਸੀ.ਆਈ.ਏ ਮਲੋਟ ਪੁਲਿਸ ਦੇ ਏ.ਐਸ.ਆਈ ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਅਤੇ AGTF ਟੀਮ ਦੇ ਏ.ਐਸ.ਆਈ ਬੂਟਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਸਾਝੇ ਤੋਰ ਤੇ ਕਾਰਵਾਈ ਕਰਦੇ ਹੋਏ ਬਰਾਏ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਬਠਿੰਡਾ ਚਂੌਕ ਮੌਜੂਦ ਸੀ ਤਾ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਨਮੋਲਦੀਪ ਸਿੰਘ ਮਾਨ ਪੁੱਤਰ ਗੁਰਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਆਧਨੀਆ ਅਤੇ ਗੁਰਮੀਤ ਸਿੰਘ ਪੁੱਤਰ ਸੁਖਮੰਦਰ ਸਿੰਘ ਪੁੱਤਰ ਨੈਬ ਸਿੰਘ ਵਾਸੀ ਪਿੰਡ ਅਬੁਲ ਖੁਰਾਣਾ ਜੋ ਕਾਰ ਅਲਟੋ ਰੰਗ ਚਿੱਟਾ ਨੰਬਰੀ PB 30S 7206 ਪਰ ਸਵਾਰ ਹੋ ਕੇ ਜਿਹਨਾ ਪਾਸ ਨਜਾਇਜ ਅਸਲਾ ਹੈ ਮਲੋਟ ਸ਼ਹਿਰ ਵਿਖੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਫਰੌਤੀ ਲੈਣ ਲਈ ਆ ਰਹੇ ਹਨ। ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 66 ਮਿਤੀ 16.04.24 ਅ/ਧ 25,54,59 ਅਸਲਾ ਐਕਟ ਤਹਿਤ ਬਰਖਿਲਾਫ ਅਨਮੋਲਦੀਪ ਸਿੰਘ ਅਤੇ ਗੁਰਮੀਤ ਸਿੰਘ ਉਕਤਾਂਨ ਤੇ ਥਾਣਾ ਸਿਟੀ ਮਲੋਟ ਵਿਖੇ ਦਰਜ ਰਜਿਸਟਰ ਕੀਤਾ ਗਿਆ ਅਤੇ ਪੁਲਿਸ ਵੱਲੋਂ ਇੱਕ ਅਲਟੌ ਕਾਰ ਨੰਬਰੀ PB 30S 7206 ਰੰਗ ਚਿੱਟਾ ਵਿੱਚੋਂ ਅਨਮੋਲਦੀਪ ਸਿੰਘ ਪੁੱਤਰ ਗੁਰਪ੍ਰੀਤ ਵਾਸੀ ਪਿੰਡ ਆਧਨੀਆ ਅਤੇ ਗੁਰਮੀਤ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਪਿੰਡ ਅਬੁਲ ਖੁਰਾਣਾ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਪੁਲਿਸ ਵੱਲੋ ਉਹਨਾਂ ਕੋਲੋ 02 ਪਿਸਟਲ .32 ਬੋਰ 10 ਰੋਂਦ ਜਿੰਦਾ ਬਰਾਮਦ ਕੀਤੇ ਹਨ। ਮੁੱਢਲੀ ਪੁੱਛ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਦੋਵੇ ਗੈਗਸ਼ਟਰ ਦਵਿੰਦਰ ਬੰਬੀਹਾ ਗਰੁੱਪ ਨਾਲ ਸਬੰਧਤ ਰੱਖਦੇ ਹਨ।ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਹਾਸਿਲ ਕੀਤਾ ਗਿਆ ਹੈ ਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

CATEGORIES
Share This

COMMENTS

Wordpress (0)
Disqus (0 )
Translate