ਕਾਂਗਰਸ ਦੇ ਵੱਡੇ ਆਗੂ ਹੋਏ ਭਾਜਪਾ ਵਿੱਚ ਸ਼ਾਮਿਲ
ਚੰਡੀਗੜ੍ਹ। ਕਾਂਗਰਸ ਨੂੰ ਸਮੇਂ ਵੱਡਾ ਘਾਟਾ ਪਿਆ ਜਦੋਂ ਕਾਂਗਰਸ ਦੇ ਵੱਡੇ ਆਗੂ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ। ਕਾਂਗਰਸ ਦੇ ਸੀਨੀਅਰ ਆਗੂ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਤੇ ਹਿਮਾਚਲ ਦੇ ਸਹਿ ਇੰਚਾਰਜ ਤਜਿੰਦਰ ਪਾਲ ਸਿੰਘ ਬਿੱਟੂ ਨੇ ਕਾਂਗਰਸ ਤੋਂ ਅਸਤੀਫਾ ਦੇ ਕੇ ਅੱਜ ਭਾਜਪਾ ਜੁਆਇਨ ਕਰ ਲਈ। ਉਹਨਾਂ ਦੇ ਨਾਲ ਜਲੰਧਰ ਤੋਂ ਸਾਬਕਾ ਲੋਕ ਸਭਾ ਮੈਂਬਰ ਰਹੇ ਮਰਹੂਮ ਚੌਧਰੀ ਸੰਤੋਖ ਚੌਧਰੀ ਦੀ ਧਰਮ ਪਤਨੀ ਸ਼੍ਰੀਮਤੀ ਕਰਮਜੀਤ ਕੌਰ ਚੌਧਰੀ ਵੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ। ਦੱਸਣ ਯੋਗ ਹੈ ਕਿ 2022 ਦੀ ਜਿਮਨੀ ਲੋਕ ਸਭਾ ਚੋਣ ਵਿੱਚ ਉਹ ਕਾਂਗਰਸ ਦੇ ਉਮੀਦਵਾਰ ਸਨ ਪਰ ਐਤਕੀ ਉਹਨਾਂ ਦੀ ਥਾਂ ਤੇ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਉਮੀਦਵਾਰ ਬਣਾਇਆ ਹੈ। ਜਿਸ ਕਾਰਨ ਨਾਰਾਜ਼ ਹੋ ਕੇ ਉਹਨਾਂ ਨੇ ਪਾਰਟੀ ਛੱਡ ਕੇ ਭਾਜਪਾ ਜੁਆਇਨ ਕਰ ਲਈ।

CATEGORIES ਪੰਜਾਬ


