ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੰਡਲ ਦਾ ਦਸਵੀਂ ਜਮਾਤ ਮਾਰਚ 2024 ਦਾ ਨਤੀਜਾ ਰਿਹਾ ਸ਼ਾਨਦਾਰ।
ਅਬੋਹਰ। ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿੱਚ ਜਿੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚੋਂ ਕੁੜੀਆਂ ਨੇ ਬਾਜ਼ੀ ਮਾਰੀ ਹੈ ਉੱਥੇ ਹੀ ਇਸ ਸਕੂਲ ਵਿੱਚੋਂ ਵੀ ਕੁੜੀਆਂ ਨੇ ਹੀ ਬਾਜ਼ੀ ਮਾਰੀ ਹੈ। ਪ੍ਰਿਅੰਕਾ ਪੁੱਤਰੀ ਰਾਜਿੰਦਰ ਕੁਮਾਰ ਨੇ 603/650 (93%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ। ਜਸ਼ਨਦੀਪ ਕੌਰ ਪੁੱਤਰੀ ਜਗਸੀਰ ਸਿੰਘ ਨੇ 593/650 (91%) ਅੰਕ ਲਏ ਅਤੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਏਕਤਾ ਪੁੱਤਰੀ ਰਾਜਿੰਦਰ ਪਾਲ ਨੇ 588/650(90%) ਅੰਕਾ ਨਾਲ਼ ਤੀਜਾ ਸਥਾਨ ਹਾਸਿਲ ਕੀਤਾ। ਬਾਕੀ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ ਅਤੇ ਸਕੂਲ ਦਾ ਨਤੀਜਾ 100 ਫ਼ੀਸਦ ਰਿਹਾ। ਪ੍ਰਿਅੰਕਾ ਨੇ ਦੱਸਿਆ ਕਿ ਉਹ ਡਾਕਟਰ ਬਣਨਾ ਚਾਹੁੰਦੀ ਹੈ ਤੇ ਜਸ਼ਨ ਤੇ ਏਕਤਾ ਨੇ ਕਿਹਾ ਕਿ ਉਹ ਅਧਿਆਪਕਾ ਬਣਨਾ ਚਾਹੁੰਦੀਆਂ ਹਨ। ਸਕੂਲ ਦੇ ਪ੍ਰਿੰਸੀਪਲ ਸ. ਸੁਖਦੇਵ ਸਿੰਘ ਨੇ ਅਤੇ ਸਕੂਲ ਦੇ ਸਮੂਹ ਅਧਿਆਪਕਾਂ ਨੇ ਬੱਚਿਆਂ ਨੂੰ ਅਤੇ ਓਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
CATEGORIES ਸਿੱਖਿਆ