ਅੱਗ ਲੱਗਣ ਕਾਰਨ ਕਣਕ ਸੜੀ

ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਇਹਨਾਂ ਦਿਨਾਂ ਦੇ ਵਿੱਚ ਆਮ ਹੀ ਵਾਪਰਦੀਆਂ ਹਨ। ਪਰ ਕਿਸਾਨਾਂ ਦੇ ਵੱਡੇ ਨੁਕਸਾਨ ਹੋ ਜਾਂਦੇ ਹਨ। ਅੱਜ ਗੁਰਾਇਆ ਦੇ ਨੇੜਲੇ ਪਿੰਡ ਦੁਸਾਂਝ ਖੁਰਦ ਵਿੱਚ ਸ਼ਾਰਟ ਸਰਕਿਟ ਕਾਰਨ ਕਣਕ ਨੂੰ ਅੱਗ ਲੱਗ ਗਈ। ਜਿਸ ਕਾਰਨ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ ਹੋ ਗਈ। ਜਾਣਕਾਰੀ ਦਿੰਦਿਆਂ ਅਮਰੀਕ ਸਿੰਘ ਪੁੰਨੀ ਤੇ ਭਜਨ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਜਦੋਂ ਪਤਾ ਲੱਗਿਆ ਕਿ ਉਹਨਾਂ ਦੇ ਖੇਤ ਅੱਗ ਲੱਗੀ ਹੈ ਤਾਂ ਉਹ ਤੁਰੰਤ ਖੇਤ ਪਹੁੰਚ ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਆਸ ਪਾਸ ਦੇ ਘਰਾਂ ਦੀਆਂ ਔਰਤਾਂ ਵੀ ਬਾਲਟੀਆਂ ਲੈ ਕੇ ਮੌਕੇ ਤੇ ਆਈਆਂ ਤੇ ਅੱਗ ਬਝਾਉਣ ਵਿੱਚ ਯੋਗਦਾਨ ਪਾਇਆ ਤਿਆਗ ਤੇ ਕਾਬੂ ਪਾਇਆ ਗਿਆ। ਸੂਚਨਾ ਮਿਲਣ ਤੇ ਫਾਇਰ ਬ੍ਰਿਗੇਡ ਦੀ ਗੱਡੀ ਵੀ ਮੌਕੇ ਤੇ ਪਹੁੰਚੀ। ਪਿੰਡ ਦੇ ਨੰਬਰਦਾਰ ਪਵਿੱਤਰ ਸਿੰਘ ਤੇ ਹੋਰ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੋਏ ਨੁਕਸਾਨ ਦਾ ਕਿਸਾਨ ਨੂੰ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਇਹ ਵੀ ਦੱਸਿਆ ਕਿ ਜਦੋਂ ਅਚਾਨਕ ਬਿਜਲੀ ਦੀ ਸਪਲਾਈ ਆਈ ਤਾਂ ਉਦੋਂ ਜੰਪਰ ਤੋਂ ਬਿਜਲੀ ਦਾ ਚੰਗਿਆੜਾ ਡਿੱਗਣ ਕਾਰਨ ਕਣਕ ਨੂੰ ਅੱਗ ਲੱਗ ਗਈ ਸੀ।

CATEGORIES
Share This

COMMENTS

Wordpress (0)
Disqus (0 )
Translate