25 ਮਈ ਤੋਂ ਸ਼ੁਰੂ ਹੋਵੇਗੀ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਸ਼ੁਰੂ ਹੋਵੇਗੀ। ਫੌਜ ਦੇ ਜਵਾਨਾਂ ਵੱਲੋਂ ਬਰਫ ਹਟਾਉਣ ਦੇ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਗੁਰਦੁਆਰਾ ਗੋਬਿੰਦ ਘਾਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਰਦਾਸ ਕਰਨ ਤੋਂ ਬਾਅਦ ਗੁਰਦੁਆਰਾ ਟਰਸਟ ਦੇ ਕਮੇਟੀ ਮੈਂਬਰਾਂ ਸਮੇਤ ਫੌਜ ਦੀ ਪਹਿਲੀ ਟੁਕੜੀ ਬਰਫ ਹਟਾਉਣ ਲਈ ਰਵਾਨਾ ਹੋਈ। ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਫੌਜ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਆਸੇ ਪਾਸੇ ਉਹ ਸਾਰੇ ਥਾਵਾਂ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

CATEGORIES
Share This

COMMENTS

Wordpress (0)
Disqus (0 )
Translate